12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮਿਡਲ ਸਕੂਲ ਗੋਸਲ ਨੇ ਜ਼ੋਨ ਪੱਧਰੀ ਖੇਡਾਂ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 27-07-2026
ਮਲੌਦ, 26 ਜੁਲਾਈ (ਚਾਪੜਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਪਰ ਪ੍ਰਾਇਮਰੀ ਵਰਗ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰੀ ਮਿਡਲ ਸਕੂਲ ਗੋਸਲ ਦੀ ਅੰਡਰ 14 ਸਾਲ ਕਬੱਡੀ ਨੈਸ਼ਨਲ ਸਟਾਈਲ ਲੜਕਿਆਂ ਦੀ ਟੀਮ ਨੇ ਜੋਨ ਰਾੜਾ ਸਾਹਿਬ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਅਤੇ ਸਟੇਟ ਅਵਾਰਡੀ ਨਵਜੋਤ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਸਦਕਾ ਇਹ ਮੁਕਾਮ ਹਾਸਿਲ ਕੀਤਾ ਹੈ। ਜ਼ਿਕਰ ਯੋਗ ਹੈ ਕਿ ਸਕੂਲ ਵਿੱਚ ਸਿੰਗਲ ਅਧਿਆਪਕ ਹੋਣ ਦੇ ਬਾਵਜੂਦ ਵੀ ਸਰਕਾਰੀ ਮਿਡਲ ਸਕੂਲ ਗੋਸਲ ਦੇ ਵਿਦਿਆਰਥੀਆਂ ਨੂੰ ਪ੍ਰੈਕਟਿਸ ਕਰਵਾਉਣ ਲਈ ਸਕੂਲ ਸਮੇਂ ਤੋਂ ਬਾਅਦ ਸਟੇਟ ਅਵਾਰਡੀ ਨਵਜੋਤ ਸ਼ਰਮਾ ਦੁਆਰਾ ਆਪ ਤਿਆਰੀ ਕਰਵਾਈ ਜਾਂਦੀ ਰਹੀ ਹੈ। ਸਕੂਲ ਦੀ ਇਸ ਪ੍ਰਾਪਤੀ ਤੇ ਗ੍ਰਾਮ ਪੰਚਾਇਤ ਗੋਸਲ, ਸਕੂਲ ਮੈਨੇਜਮੈਂਟ ਕਮੇਟੀ, ਬੀਐਨਓ ਕਮਲਪ੍ਰੀਤ ਕੌਰ, ਹੈੱਡ ਮਾਸਟਰ ਕੁਲਵੰਤ ਸਿੰਘ, ਬਲਵਿੰਦਰ ਸਿੰਘ ਅਤੇ ਗੁਰਮਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਸਕੂਲ ਮੁਖੀ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿਖੇ ਕਾਰਗਿਲ ਜਿੱਤ ਦਿਵਸ ਮਨਾਇਆ ਅਗਲੀ ਖ਼ਬਰ ਸਹੋਦਿਆ ਅੰਤਰ-ਸਕੂਲ ਮੁਕਾਬਲਿਆਂ ਵਿੱਚ ਆਕਸਫੋਰਡ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।