08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਖ ਮੰਤਰੀ ਮਾਨ ਦਾ ਸਾਹਨੇਵਾਲ ਪਹੁੰਚਣ ’ਤੇ ਭਾਟੀਆ ਤੇ ਸੋਨੀ ਨੇ ਕੀਤਾ ਭਰਵਾਂ ਸਵਾਗਤ

ਅਜੀਤ ਡੈਸਕ 28-07-2026
ਸਾਹਨੇਵਾਲ, 27 ਜੁਲਾਈ (ਹਨੀ ਚਾਠਲੀ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਰੱਖੇ ਦੌਰੇ ਦੌਰਾਨ ਸਾਹਨੇਵਾਲ ਦੇ ਮੁੱਖ ਚੌਂਕ ਵਿਖੇ ਪੁੱਜਣ ਸਮੇਂ ਆਮ ਆਦਮੀ ਪਾਰਟੀ ਟਰੇਡ ਵਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਾਜਦੀਪ ਭਾਟੀਆ ਅਤੇ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਤੁਹਾਡੇ ਇਲਾਕੇ ਵਿਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਸੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆ ਕੇ ਮੇਰੇ ਨਾਲ ਰਾਬਤਾ ਕਾਇਮ ਕਰ ਸਕਦੇ ਹੋ। ਇਸ ਮੌਕੇ ਰਾਜਦੀਪ ਭਾਟੀਆ ਤੇ ਸਵਰਨ ਸੋਨੀ ਵਲੋਂ ਇਲਾਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸ਼ੇਸ਼ ਜਾਣੂ ਕਰਵਾਇਆ ਗਿਆ, ਜਿਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਜੰਗੀ ਪੱਧਰ ‘ਤੇ ਵਿਕਾਸ ਕਾਰਜ ਜਾਰੀ ਰੱਖੋ, ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਰਾਜਦੀਪ ਭਾਟੀਆ ਤੇ ਸਵਰਨ ਸੋਨੀ ਨੇ ਕਿਹਾ ਕਿ ਸਾਹਨੇਵਾਲ ਦੇ ਲੋਕਾਂ ਨੂੰ ਜਿਵੇਂ ਹੀ ਪਤਾ ਲੱਗਾ ਕਿ ਮੁੱਖ ਮੰਤਰੀ ਨੇ ਸਾਹਨੇਵਾਲ ਚੌਂਕ ਚੋਂ ਲੰਘਣਾ ਹੈ ਤਾਂ ਲੋਕ ਇਕਦਮ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਜਿਵੇਂ ਹੀ ਮੁੱਖ ਮੰਤਰੀ ਮਾਨ ਸਾਹਨੇਵਾਲ ਪਹੁੰਚੇ ਤਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ। ਭਾਟੀਆ ਤੇ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਚੋਣਾਂ ਦੌਰਾਨ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਇਕ ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰੀ ਗਿਣਤੀ ਆਪ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸੁਰੇਸ਼ ਕੁਮਾਰ, ਬੱਬੂ ਖ਼ਾਲਸਾ, ਵਿਸ਼ਾਲ, ਸਤਪਾਲ, ਹਰਪ੍ਰੀਤ ਸਿੰਘ, ਗਗਨ ਭਾਟੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਦਵਿੰਦਰ ਸਿੰਘ ਖੱਟੜਾ ਫਿਰ ਬਣੇ ਨਨਕਾਣਾ ਸਾਹਿਬ ਪਬਲਿਕ ਸਕੂਲ ਈਸੜੂ ਦੇ ਐਡੀਸ਼ਨਲ ਸਕੱਤਰ ਅਗਲੀ ਖ਼ਬਰ ਕੇਂਦਰ ਸਰਕਾਰ ਨੂੰ ਲੋਕ ਰੋਹ ਅੱਗੇ ਝੁਕਦਿਆਂ ਸਿੱਖਿਆ ਮੰਤਰੀ ਬਦਲਣਾ ਪਿਆ-ਮਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।