08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਖੰਨਾ ਦੇ ਪਿੰਡ ਜਲਾਜਣ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਗੁਰਕੀਰਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਅਜੀਤ ਡੈਸਕ 28-07-2026
ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਹਲਕੇ ਦੇ ਪਿੰਡ ਜਲਾਜਣ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ‘ਆਪ’ ਦੀਆਂ ਘਟੀਆ ਤੇ ਜਨ-ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਪੰਚਾਇਤ ਮੈਂਬਰ ਗੁਰਕੀਰਤ ਸਿੰਘ ਆਪਣੇ ਸਾਥੀਆਂ ਸਮੇਤ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ, ਵਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪਾਲ ਸਿੰਘ ਅਤੇ ਕਰਮਵੀਰ ਸਿੰਘ ਸ਼ਾਮਲ ਹਨ। ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਵਰਤਮਾਨ ਸਰਕਾਰ ਦੀਆਂ ਘਟੀਆ ਨੀਤੀਆਂ, ਝੂਠੇ ਦਾਅਵਿਆਂ ਅਤੇ ਬਦਲਾਅ ਦੇ ਨਾਂ ’ਤੇ ਕੀਤੇ ਧੋਖੇ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼ ਹੋ ਚੁੱਕਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ ਅਤੇ ’ਆਪ’ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਇਲਾਕੇ ਪ੍ਰਤੀ ਵੱਡੀ ਦੇਣ, ਵਿਕਾਸਮੁਖੀ ਸੋਚ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ’ਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਪ੍ਰਣ ਕੀਤਾ ਕਿ ਉਹ ਇਲਾਕੇ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਸਮਾਗਮ ਦੌਰਾਨ ਇਲਾਕੇ ਦੇ ਹੋਰ ਵੀ ਕਈ ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਤੇ ਗਿੱਲ ਬੇਰਕਲਾਂ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਐੱਚ. ਪੀ. ਵੀ ਵੈਕਸੀਨ ਸਰਵਾਈਕਲ ਕੈਂਸਰ ਦੇ ਖ਼ਤਰੇ ਨੂੰ ਕਾਫ਼ੀ ਘਟਾਉਂਦੀ ਹੈ: ਡਾ. ਹਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।