08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਰਿੰਦਰਦੀਪ ਕੌਰ ਮਾਨ ਬਰਮਾ ਅਤੇ ਮਨਦੀਪ ਬਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 28-07-2026
ਮਾਛੀਵਾੜਾ ਸਾਹਿਬ, 27 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਰਿੰਦਰਦੀਪ ਕੌਰ ਮਾਨ ਬਰਮਾ (ਉਪ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ) ਅਤੇ ਉਨ੍ਹਾਂ ਦੇ ਪਤੀ ਮਨਦੀਪ ਸਿੰਘ ਬਰਮਾ ਨੇ ਮੁਲਾਕਾਤ ਕਰ ਕੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਸਬੰਧੀ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਵਰਿੰਦਰਦੀਪ ਕੌਰ ਮਾਨ ਬਰਮਾ ਨੇ ਪਿੰਡਾਂ ‘ਚ ਬੁਨਿਆਦੀ ਸਹੂਲਤਾਂ ਦੇ ਹੋਰ ਵਿਸਥਾਰ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਖੇਡਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਸਬੰਧੀ ਆਪਣੇ ਸੁਝਾਅ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਵਲੋਂ ਰੱਖੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਹਰ ਪਿੰਡ ਤਰੱਕੀ ਦੀ ਨਵੀਂ ਮਿਸਾਲ ਬਣ ਸਕੇ। ਵਰਿੰਦਰਦੀਪ ਕੌਰ ਮਾਨ ਬਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਮੁਖੀ ਸੋਚ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਮ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਪ੍ਰਾਪਤ ਹੋਵੇਗਾ।
ਪਿਛਲੀ ਖ਼ਬਰ ਏ. ਐਸ. ਟਰੱਸਟ ਦੇ ਨਵੇਂ ਪ੍ਰਧਾਨ ਰਾਜੇਸ਼ ਡਾਲੀ ਅਤੇ ਜਨਰਲ ਸਕੱਤਰ ਸੰਜੀਵ ਧਮੀਜਾ ਦਾ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਵਿਚ... ਅਗਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਤੇ ਗਿੱਲ ਬੇਰਕਲਾਂ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।