08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚੇਅਰਮੈਨ ਕਰਨ ਸਿਹੌੜਾ ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਨਿਯੁਕਤ

ਅਜੀਤ ਡੈਸਕ 28-07-2026
ਮਲੌਦ, 27 ਜੁਲਾਈ (ਨਿਜ਼ਾਮਪੁਰ)- ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਦੇ ਸੀਨੀਅਰ ਯੂਥ ਆਗੂ, ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨ ਸ਼ਰਮਾ ਸਿਹੌੜਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਵਲੋਂ ਕੌਮੀ ਕੌਂਸਲ ਦਾ ਮੈਂਬਰ ਨਿਯੁਕਤ ਕਰਕੇ ਵੱਡਾ ਮਾਣ ਦਿੱਤਾ ਗਿਆ ਹੈ। ਚੇਅਰਮੈਨ ਕਰਨ ਸਿਹੌੜਾ ਇਸ ਨਿਯੁਕਤੀ ਲਈ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸ਼ਿਸ਼ੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਲਈ ਸਮਰਪਿਤ ਰਹੇ ਹਨ ਅਤੇ ਹੁਣ ਵੀ ਪਾਰਟੀ ਲਈ ਪੂਰੀ ਤਰ੍ਹਾਂ ਤਨਦੇਹੀ ਨਾਲ ਕੰਮ ਕਰਦੇ ਹੋਏ 2027 ਵਿਚ ਪਾਰਟੀ ਦੀ ਜਿੱਤ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਜਿਕਰਯੋਗ ਹੈ ਕਿ ਬਿਨ੍ਹਾਂ ਕਿਸੇ ਸਿਆਸੀ ਪਿਛੋਕੜ ਤੋਂ ਮੱਧ ਵਰਗੀ ਪਰਿਵਾਰ ਦੇ ਨੌਜਵਾਨ ਕਰਨ ਸਿਹੌੜਾ ਨੇ ਜਿੱਥੇ ਪਾਰਟੀ ਦੇ ਸ਼ੁਰੂਆਤੀ ਸਮੇਂ ਹੀ ਤੋਂ ਗਤੀਵਿਧੀਆਂ ਵਿਚ ਸਰਗਰਮੀ ਰੱਖੀ ਹੋਈ ਹੈ। ਉਥੇ ਸਭ ਤੋਂ ਘੱਟ ਉਮਰ ਵਿਚ ਮਾਰਕਿਟ ਕਮੇਟੀ ਦੇ ਚੇਅਰਮੈਨ ਬਣਨ ਦਾ ਮਾਣ ਹਾਸਿਲ ਕੀਤਾ। ਇਸ ਨਿਯੁਕਤੀ ’ਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ ਖੇੜੀ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪਾਰਟੀ ਨੇ ਨੌਜਵਾਨ ਆਗੂ ਕਰਨ ਸਿਹੌੜਾ ਪਾਰਟੀ ਦੀ ਕੌਮੀ ਕੌਂਸਲ ਦਾ ਮੈਂਬਰ ਨਿਯੁਕਤ ਕਰਕੇ ਨੌਜਵਾਨ ਵਰਗ ਨੂੰ ਮਾਣ ਦਿੱਤਾ ਹੈ।
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਸਕੂਲ ਦੀ ਟੀਮ ਜ਼ੋਨਲ ਬਾਸਕਟਬਾਲ (ਲੜਕੀਆਂ) ਮੁਕਾਬਲਿਆਂ ’ਚ ਰਹੀ ਉਪ-ਵਿਜੇਤਾ ਅਗਲੀ ਖ਼ਬਰ 4 ਮਹੀਨੇ ਦੀ ਮੁਫ਼ਤ ਕਣਕ ਜੁਲਾਈ ਤੋਂ ਅਕਤੂਬਰ 2026 ਤੱਕ ਪੀ. ਡੀ. ਐਸ ਰਾਹੀ ਵੰਡ ਦਾ ਕੰਮ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।