11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-30 ਜੁਲਾਈ ਨੂੰ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਤੇ ਬਰਨਾਲਾ ਵਿਖੇ ਪੁਲਿਸ ਵਲੋਂ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਮੱਦੇਨਜ਼ਰ ਪੁਲਸ ਨੇ ਫਲੈਗ ਮਾਰਚ ਕੱਢਿਆ। ਡੀ. ਐੱਸ. ਪੀ. ਸਮਰਾਲਾ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕੱਢਿਆ ਗਿਆ ਫਲੈਗ ਮਾਰਚ ਖ਼ਾਲਸਾ ਚੌਂਕ ਤੋਂ ਸ਼ੁਰੂ ਹੋਇਆ ਅਤੇ ਚਰਨ ਕੰਵਲ ਚੌਂਕ ਜਾ ਕੇ ਸਮਾਪਤ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਤੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਮਾਰਚ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਵਲੋਂ ਨਿਰਦੇਸ਼ਾਂ ਤਹਿਤ 30 ਜੁਲਾਈ ਪੰਜਾਬ ਬੰਦ ਦੇ ਮੱਦੇਨਜ਼ਰ ਕੱਢਿਆ ਗਿਆ ਹੈ ਤਾਂ ਜੋ ਇਲਾਕੇ ਵਿਚ ਅਮਨ, ਕਾਨੂੰਨ ਵਾਲਾ ਮਾਹੌਲ ਬਣਿਆ ਰਹੇ। ਉਨ੍ਹਾਂ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਵਕ ਢੰਗ ਨਾਲ ਕੱਲ੍ਹ ਨਾਲ ਕੰਮ ਕਰਨ ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮੇਂ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਬੰਦ ਦੌਰਾਨ ਜੇਕਰ ਕਿਸੇ ਸ਼ਰਾਰਤੀ ਅਨਸਰ ਨੇ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਬੂਥਗੜ੍ਹ ਵਿੱਚ ਨਵ-ਵਿਆਹੇ ਜੋੜੇ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਉਕਸਾਉਣ ਦੀ ਦੋਸ਼ੀ ਔਰਤ ਕਾਬੂ ਅਗਲੀ ਖ਼ਬਰ ਕਬਾੜ ਦੀ ਆੜ ਹੇਠ ਚੋਰੀ ਦਾ ਧੰਦਾ ਕਰਦੇ ਚੋਰੀ ਦੇ ਸਾਮਾਨ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।