10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਇਜ਼ੋਨਲ ਖੇਡਾਂ ਵਿਚ ਟੈਗੋਰ ਸਕੂਲ ਸਾਹਨੇਵਾਲ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 30-07-2026
ਸਾਹਨੇਵਾਲ, 29 ਜੁਲਾਈ (ਹਨੀ ਚਾਠਲੀ, ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਲੈਵਲ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ੋਨਲ ਖੇਡਾਂ ਦੇ ਪਹਿਲੇ ਹਫ਼ਤੇ ਵਿਚ ਟੈਗੋਰ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਗਈਆਂ। ਜਿਸ ਵਿਚ ਅੰਡਰ-17 ਲੜਕਿਆਂ ਵਲੋਂ ਵਾਲੀਬਾਲ ਵਿਚ ਤੀਜਾ ਸਥਾਨ ਹਾਸਲ ਕੀਤਾ ਗਿਆ। ਅੰਡਰ-17 ਲੜਕੀਆਂ ਵਲੋਂ ਬੈਡਮਿੰਟਨ ਵਿਚ ਪਹਿਲਾ ਸਥਾਨ ਹਾਸਲ ਕੀਤਾ ਗਿਆ। ਅੰਡਰ-19 ਲੜਕੀਆਂ ਵਲੋਂ ਬੈਡਮਿੰਟਨ ਵਿਚ ਤੀਜਾ ਸਥਾਨ ਹਾਸਲ ਕੀਤਾ ਗਿਆ। ਜਦੋਂ ਕਿ ਅੰਡਰ-19 ਲੜਕਿਆਂ ਵਲੋਂ ਕ੍ਰਿਕਟ ਵਿਚ ਤੀਜਾ ਸਥਾਨ ਹਾਸਲ ਕੀਤਾ ਗਿਆ। ਸਕੂਲ ਦੇ ਪ੍ਰਬੰਧਕ ਬੀ. ਕੇ.ਅਨੇਜਾ ਅਤੇ ਸਵਾਤੀ ਅਨੇਜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੀ ਕਾਰਗੁਜ਼ਾਰੀ ਦੀ ਆਸ ਪ੍ਰਗਟ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਸਪੋਰਟਸ ਅਧਿਆਪਕਾਂ ਦੀ ਸਰਾਹਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਚੰਗੀ ਅਗਵਾਈ ਦੇਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁਰੂ ਪੂਰਨਿਮਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੋਪਾਲ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।