10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਵ. ਗੁਰਚਰਨ ਸਿੰਘ ਮਿੱਠੇਵਾਲ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ * ਹਲਕਾ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਨੇ ਕੀਤਾ ਖ਼ੂਨਦਾਨੀਆਂ ਨੂੰ ਸਨਮਾਨਿਤ

ਅਜੀਤ ਡੈਸਕ 30-07-2026
ਮਾਛੀਵਾੜਾ ਸਾਹਿਬ, 29 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਸਵ. ਗੁਰਚਰਨ ਸਿੰਘ ਮਿੱਠੇਵਾਲ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 60 ਤੋਂ ਵੱਧ ਵਿਅਕਤੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ। ਪਰਮਜੀਤ ਢਿੱਲੋਂ ਨੇ ਕਿਹਾ ਕਿ ਪਰਿਵਾਰ ਵਲੋਂ ਸਵ. ਗੁਰਚਰਨ ਸਿੰਘ ਦੀ ਯਾਦ ਵਿਚ ਲਗਾਇਆ ਕੈਂਪ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਨੰਬਰਦਾਰ ਦਰਸ਼ਨ ਸਿੰਘ ਮਿੱਠੇਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਪ੍ਰਧਾਨ ਜਸਪਾਲ ਸਿੰਘ ਜੱਜ, ਸਰਬਜੀਤ ਸਿੰਘ, ਸੁਖਦੇਵ ਸਿੰਘ ਰਾਜੂ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਵਰਿੰਦਰਪਾਲ ਸਿੰਘ ਮਿੱਠੇਵਾਲ, ਦਲਵੀਰ ਸਿੰਘ ਕੰਗ, ਕਾਬਲ ਸਿੰਘ ਛੌੜੀਆਂ, ਨਗਿੰਦਰ ਸਿੰਘ ਖੇੜਾ, ਪਰਮਜੀਤ ਕੌਰ ਸਰਪੰਚ, ਸਾਬੀ ਊਰਨਾ, ਪਰਮਜੀਤ ਕੌਰ ਕੰਗ, ਪ੍ਰਕਾਸ਼ ਕੌਰ, ਲਖਵੀਰ ਲੱਖੀ, ਪਰਮਜੀਤ ਸਿੰਘ ਗਰੇਵਾਲ, ਰਜਿੰਦਰ ਸਿੰਘ ਸਰਪੰਚ ਖੇੜਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦੇ ਵਿਦਿਆਰਥੀ ਸਮਰਾਲਾ ਜ਼ੋਨਲ ਖੇਡਾਂ ’ਚ ਛਾਏ ਅਗਲੀ ਖ਼ਬਰ ਗੁਰੂ ਪੂਰਨਿਮਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।