10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਕਰਮਚਾਰੀਆਂ ਦੇ ਧਰਨੇ ’ਚ ਸ਼ਾਮਿਲ ਹੋਏ ਕਾਮਿਲ ਅਮਰ ਸਿੰਘ

ਅਜੀਤ ਡੈਸਕ 30-07-2026
ਰਾਏਕੋਟ, 29 ਜੁਲਾਈ (ਸੁਸ਼ੀਲ) ਪੰਜਾਬ ਕਾਂਗਰਸ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਕਾਮਿਲ ਅਮਰ ਸਿੰਘ ਨੇ ਰਾਏਕੋਟ ਨਗਰ ਕੌਂਸਲ ਦਫ਼ਤਰ ਵਿਖੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਮੱਰਥਨ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੇ ਸੰਘਰਸ਼ ਨੂੰ ਆਪਣਾ ਪੂਰਨ ਸਮੱਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਹਰ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਆਪਣੇ ਸੰਬੋਧਨ ’ਚ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦੇ ਹੋਏ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦਿੱਲੀ ਵਿਖੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਮ.ਪੀ. ਰਾਜਾ ਵੜਿੰਗ ਅਤੇ ਫਤਿਹਗੜ੍ਹ ਸਾਹਿਬ ਤੋਂ ਐੱਮ.ਪੀ. ਡਾ. ਅਮਰ ਸਿੰਘ ਸਮੇਤ ਪੰਜਾਬ ਦੇ ਵੱਖ ਵੱਖ ਲੋਕ ਸਭਾ ਮੈਂਬਰਾਂ ਦਾ ਇਕ ਵਫ਼ਦ ਭਾਰਤ ਦੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਵੀ ਮਿਲਿਆ ਹੈ ਅਤੇ ਬਰਨਾਲਾ ਘਟਨਾ ਦੀ ਵਿਸ਼ੇਸ਼ ਜਾਂਚ ਲਈ ਲਿਖਤੀ ਮੰਗ ਪੱਤਰ ਵੀ ਸੌਂਪਿਆ ਹੈ। ਧਰਨੇ ਵਿਚ ਆਪਣੇ ਸੰਬੋਧਨ ਦੌਰਾਨ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਜਿਹੜੇ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਦੇ ਜੰਤਰ-ਮੰਤਰ ’ਤੇ ਵਿਦਿਆਰਥੀਆਂ ਦੇ ਧਰਨਿਆਂ ਦਾ ਸਮੱਰਥਨ ਕਰਨ ਦਾ ਦਿਖਾਵਾ ਕਰ ਰਹੇ ਹਨ ਉਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੀ ਪੁਲਿਸ ਰਾਹੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਡੰਡੇ ਚਲਵਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋਹਰੇ ਮਾਪਦੰਡ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ।
ਪਿਛਲੀ ਖ਼ਬਰ ਭਗਵਾਨ ਸ਼ਿਵ-ਪਾਰਵਤੀ ਵਿਆਹ ਦੀ ਸੰਪੂਰਨ ਕਥਾ ਦੀਆਂ ਤਿਆਰੀਆਂ ਸੰਬੰਧੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦੇ ਵਿਦਿਆਰਥੀ ਸਮਰਾਲਾ ਜ਼ੋਨਲ ਖੇਡਾਂ ’ਚ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।