02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਿੰਡ ਰੁੜਕਾ ਨਿਵਾਸੀਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਡਟਣ ਦਾ ਐਲਾਨ

ਅਜੀਤ ਡੈਸਕ 01-08-2026

ਡੇਹਲੋਂ, 31 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਯੂਥ ਵਿੰਗ ਦੇ ਸਰਕਲ ਡੇਹਲੋਂ ਦੇ ਪ੍ਰਧਾਨ ਇੰਜੀਨੀਅਰ ਪ੍ਰਦੀਪ ਸਿੰਘ ਰੁੜਕਾ ਨੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕੀਤੀ। ਇਸ ਸਮੇਂ ਪਿੰਡ ਰੁੜਕਾ ਦੇ ਵੱਡੀ ਗਿਣਤੀ ਵਿਚ ਆਗੂਆਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨਾਲ ਡਟ ਕੇ ਚੱਲਣ ਦਾ ਐਲਾਨ ਕੀਤਾ। ਸਮੂਹ ਲੋਕ ਅੱਜ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਦੀ ਰਹਿਨੁਮਾਈ ਹੇਠ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਦੋਵਾਂ ਆਗੂਆਂ ਵਲੋਂ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਿੰਡ ਰੁੜਕਾ ਦੇ ਲੋਕ ਭਲਾਈ ਪਾਰਟੀ ਦੇ ਸਾਬਕਾ ਪ੍ਰਧਾਨ ਠੇਕੇਦਾਰ ਕਰਮ ਸਿੰਘ ਰੁੜਕਾ, ਇੰਜੀਨੀਅਰ ਪ੍ਰਦੀਪ ਸਿੰਘ ਪੰਚ, ਕੁਲਵੰਤ ਸਿੰਘ, ਗਗਨਦੀਪ ਸਿੰਘ ਗੱਗੂ, ਲਖਵੀਰ ਸਿੰਘ, ਮਨਵਿੰਦਰ ਸਿੰਘ, ਪਰਮਿੰਦਰ ਸਿੰਘ ਗੋਲੂ, ਮਨਵੀਰ ਸਿੰਘ, ਗੁਰਵੀਰ ਸਿੰਘ, ਅਮਨਪ੍ਰੀਤ ਸਿੰਘ, ਲਵਦੀਪ ਸਿੰਘ, ਜੋਬਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਵਿੱਕੀ, ਸੁਖਰਾਜ ਸਿੰਘ, ਅਰੁਨਪ੍ਰੀਤ ਸਿੰਘ, ਪੰਚ ਚਤਰਪਾਲ ਸਿੰਘ, ਰੁਪਿੰਦਰਦੀਪ ਸਿੰਘ ਪਿੰਦਰੀ, ਦਵਿੰਦਰ ਸਿੰਘ ਸਨੀ, ਅਰਸ਼ਦੀਪ ਸਿੰਘ ਅਰਸ਼, ਰਣਬੀਰ ਸਿੰਘ, ਹਰਜਿੰਦਰ ਸਿੰਘ ਜਿੰਦਰ, ਜਗਜੀਤ ਸਿੰਘ, ਸਾਹਿਲਪ੍ਰੀਤ ਸਿੰਘ ਸਾਹਿਲ, ਗਿੰਦਰ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਸੂਬੇ ਭਰ ਦੇ ਸੈਂਕੜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਨਰੋਈ ਜ਼ਿੰਦਗੀ ਵਸਰ ਕਰਨ ਸਮੇਤ ਪੰਜਾਬ ਪ੍ਰਤੀ ਕੀਤੇ ਕੰਮਾਂ ਤੋਂ ਖ਼ੁਸ਼ ਹਨ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਅੱਜ ਇਸ ਪਾਰਟੀ ਵਿਚ ਸ਼ਾਮਲ ਹੋਏ ਹਨ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸੂਬੇ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਡਟ ਜਾਣਾ ਸਾਬਿਤ ਕਰਦਾ ਹੈ ਕਿ ਸੂਬੇ ਦੇ ਲੋਕ ਬਾਕੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਰੰਭੀ ਸੋਚ ‘ਤੇ ਪਹਿਰਾ ਦਿੰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਜਾਰੀ ਰਹਿਣਗੇ। ਦੋਵਾਂ ਆਗੂਆਂ ਨੇ ਕਿਹਾ ਕਿ ਭਾਵੇਂ ਸਰਕਾਰ ਸਾਡੇ ਆਗੂਆਂ ‘ਤੇ ਜਿੰਨੇ ਮਰਜ਼ੀ ਪਰਚੇ ਦਰਜ਼ ਕਰ ਲਵੇ, ਪਰ ਸਾਡੀ ਸੋਚ ਨੂੰ ਬਦਲਣਾ ਔਖਾ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਵਰਗਾਂ ਦੇ ਸੂਝਵਾਨ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਆਪਣਾ ਅਤੇ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਦੇਖਣ ਲੱਗੇ ਹਨ, ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਸਾਡੇ ਨਾਲ ਜੁੜ ਰਹੇ ਹਨ। ਇਸ ਸਮੇਂ ਮਨਦੀਪ ਸਿੰਘ ਹਸਨਪੁਰ, ਜਗਦੀਪ ਸਿੰਘ ਬਿੱਟੂ ਡੇਹਲੋਂ, ਮਨਜੋਤ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਐੱਸ. ਸੀ./ਬੀ. ਸੀ. ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਲਗਾਇਆ ਕੇਡਰ ਕੈਂਪ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ‘ਅਧਿਆਪਨ ’ਚ ਏ.ਆਈ. ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।