02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਲਜ਼ਾਰ ਗਰੁੱਪ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ

ਅਜੀਤ ਡੈਸਕ 01-08-2026

ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਇਲਾਕੇ ਦੇ ਸਭ ਤੋਂ ਵੱਡੇ ਵਿੱਦਿਆਕ ਅਦਾਰੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਗਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ 20 ਤੋਂ ਵੱਧ ਦੇਸ਼ਾਂ ਦੇ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ। ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਮੋਹਿਤ ਸਹਾਰਨ, ਸੀ. ਈ. ਓ., ਡੀ. ਵੀ. ਸਹਾਰਨ ਐਂਡ ਸੰਨਜ਼ ਲਿਮਟਿਡ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਗਿਆਨ ਦੀ ਵਰਤੋਂ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰ ਕੇ ਵਿਸ਼ਵ ਲੀਡਰ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਗੁਣਵੱਤਾ ਭਰਪੂਰ ਸਿੱਖਿਆ, ਨਵੀਨਤਾ ਅਤੇ ਕੌਮਾਂਤਰੀ ਐਕਸਪੋਜ਼ਰ ਰਾਹੀਂ ਅੰਤਰਰਾਸ਼ਟਰੀ ਪ੍ਰਤਿਭਾ ਨਿਖਾਰਨ ਦੇ ਗੁਲਜ਼ਾਰ ਗਰੁੱਪ ਦੇ ਵਿਜ਼ਨ ‘ਤੇ ਚਾਨਣਾ ਪਾਇਆ। ਵੀਹ ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਦੇਸ਼ ਦੀਆਂ ਰਵਾਇਤੀ ਕਲਾਵਾਂ, ਸੰਗੀਤ ਅਤੇ ਨਾਚਾਂ ਦੀਆਂ ਪੇਸ਼ਕਾਰੀਆਂ ਨਾਲ ਸਟੇਜ ਨੂੰ ਰੁਸ਼ਨਾਇਆ। ਇਸ ਮੌਕੇ ਵੱਖ-ਵੱਖ ਦੇਸ਼ਾਂ ਦੇ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ। ਵਿਦਿਆਰਥੀਆਂ ਨੇ ਆਪਣੀ ਯਾਤਰਾ ਦੀਆਂ ਯਾਦਾਂ ਤਾਜ਼ਾ ਕਰਨ ਲਈ ਇੱਕ ਵਿਸ਼ੇਸ਼ ਮੈਮੋਰੀ ਵਾਲ ‘ਤੇ ਆਪਣੇ ਵਿਚਾਰ ਲਿਖੇ ਅਤੇ ਅਧਿਆਪਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ। ਪੜ੍ਹਾਈ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਐਵਾਰਡ ਵੀ ਦਿੱਤੇ ਗਏ ਅਤੇ ਗਲੋਬਲ ਅਲੂਮਨੀ ਪੋਰਟਲ ਲਾਂਚ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਅਕਾਦਮਿਕ ਉੱਤਮਤਾ, ਸਭਿਆਚਾਰਕ ਵਿਭਿੰਨਤਾ ਅਤੇ ਗੁਲਜ਼ਾਰ ਗਰੁੱਪ ਅਤੇ ਇਸ ਦੇ ਅੰਤਰਰਾਸ਼ਟਰੀ ਅਲੂਮਨੀ ਵਿਚਕਾਰ ਸਦੀਵੀ ਸੰਬੰਧ ਕਾਇਮ ਰੱਖਣ ਦਾ ਐਲਾਨ ਕੀਤਾ ਗਿਆ।

ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿਮਕ ਵਲੋਂ ਸਾਇਆਂ ਕਲਾਂ ਅਤੇ ਖ਼ੁਰਦ ਵਿਖੇ ਵੱਖ-ਵੱਖ ਪਰਿਵਾਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਜੋਗੀਮਾਜਰਾ ’ਚ ਬੂਥ ਕਮੇਟੀ ਬਣਾਉਣ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।