02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

ਅਜੀਤ ਡੈਸਕ 01-08-2026

ਜਗਰਾਉਂ, 31 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ’ਚ ਨਿਊ ਸ਼ਹੀਦ ਊਧਮ ਸਿੰਘ ਟੈਕਸੀ ਆਪ੍ਰੇਟਰ ਵੈੱਲਫੇਅਰ ਯੂਨੀਅਨ ਦੇ ਤਹਿਸੀਲ ਰੋਡ ਜਗਰਾਉਂ ਸਥਿਤ ਦਫ਼ਤਰ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਟੈਕਸੀ ਅਪਰੇਟਰ ਯੂਨੀਅਨ ਦੇ ਪ੍ਰਧਾਨ ਅੰਗਰੇਜ਼ ਸਿੰਘ ਗੇਜਾ, ਮੱਖਣ ਸਿੰਘ, ਅਮਿਤ ਕਲਿਆਣ ਦੀ ਪ੍ਰਧਾਨਗੀ ਹੇਠ ਸਭ ਤੋਂ ਪਹਿਲਾਂ ਸਮੂਹ ਹਾਜ਼ਰੀਨਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਪੱਤੀਆਂ ਭੇਟ ਕਰਕੇ ਉਨ੍ਹਾਂ ਦੇ ਅਧੂਰੇ ਕਾਰਜ ਨੂੰ ਪੂਰੇ ਕਰਨ ਦਾ ਪ੍ਰਣ ਲਿਆ। ਇਸ ਸਮੇਂ ਇਕੱਤਰਤਾ ਨੂੰ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਸਾਬਕਾ ਅਧਿਆਪਕ ਆਗੂ ਅਸ਼ੋਕ ਕੁਮਾਰ ਭੰਡਾਰੀ ਨੇ ਕਿਹਾ ਕਿ ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦਾ ਬਦਲਾ ਲੈਣ ਲਈ ਇੱਕੀ ਵਰ੍ਹਿਆਂ ਬਾਅਦ ਲੰਡਨ ਦੇ ਕੈਕਸਟਨ ਹਾਲ ’ਚ ਆਪਣਾ ਪ੍ਰਣ ਪੂਰਾ ਕਰਨ ਵਾਲੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਅਦੁੱਤੀ ਹੈ, ਲਾਮਿਸਾਲ ਹੈ, ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਮੁਹੰਮਦ ਸਿੰਘ ਆਜ਼ਾਦ ਅਤੇ ਹੋਰ ਕਈ ਨਾਵਾਂ ਨਾਲ ਅਤੇ ਵੱਖ-ਵੱਖ ਕਿੱਤੇ ਕਰਦਿਆਂ ਵਿਦੇਸ਼ੀ ਧਰਤੀਆਂ ’ਤੇ ਆਪਣੇ ਸ਼ਿਕਾਰ ਦਾ ਪਿੱਛਾ ਕਰਨ ਵਾਲੇ ਸ਼ਹੀਦ ਦਾ ਮਕਸਦ ਸਾਮਰਾਜ ਤੋਂ ਪੂਰਨ ਆਜ਼ਾਦੀ ਸੀ।
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਉਪ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰੋਂ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਸਾਹਨੇਵਾਲ ਦੀਆਂ ਦੁਕਾਨਾਂ ਬੰਦ ਕਰਵਾ ਕੇ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।