02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬ ਸਰਕਾਰ ਦੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ-ਚੇਅਰਮੈਨ ਬੁਆਣੀ

ਅਜੀਤ ਡੈਸਕ 01-08-2026
-ਪਿੰਡ ਗਿੱਦੜੀ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਾਰਡਾਂ ਦੀ ਕੀਤੀ ਵੰਡ
ਰਾੜਾ ਸਾਹਿਬ, 31 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਅੱਜ ਇਲਾਕੇ ਦੇ ਪਿੰਡ ਗਿੱਦੜੀ, ਬਿਲਾਸਪੁਰ ਅਤੇ ਜਹਾਂਗੀਰ ਆਦਿ ਸਮੇਤ ਵੱਖ-ਵੱਖ ਪਿੰਡਾਂ ਵਿਚ ਨੈਸ਼ਨਲ ਖੰਡ ਮਿੱਲ ਦਿੱਲੀ ਦੇ ਡਾਇਰੈਕਟਰ ਤੇ ਖੰਡ ਮਿੱਲ ਬੁੱਢੇਵਾਲ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੁਆਣੀ ਵਲੋਂ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਦੇਖ ਰੇਖ ਹੇਠ ਪੰਜਾਬ ਸਰਕਾਰ ਦੀ ਪਹਿਲ ਤਹਿਤ ਭੇਜੇ ਗਏ ‘ਕਿਊ. ਆਰ ਕੋਡ’ ਵਾਲੇ ਨਵੇਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਸਮੇਂ ਉਨ੍ਹਾਂ ਨਾਲ ਸਰਪੰਚ ਗੁਰਮੋਹਨ ਸਿੰਘ ਲੱਖਾ ਗਿੱਦੜੀ ਵੀ ਸਨ। ਚੇਅਰਮੈਨ ਬੁਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਸਮਾਰਟ ਰਾਸ਼ਨ ਕਾਰਡ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਤੇਜ਼ ਅਤੇ ਸੁਵਿਧਾਜਨਕ ਬਣਾਉਣ ਵੱਲ ਇੱਕ ਅਹਿਮ ਕਦਮ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਡਾਂ ‘ਤੇ ਲੱਗੇ ਕਿਊ. ਆਰ ਕੋਡ ਦੀ ਮਦਦ ਨਾਲ ਲਾਭਪਾਤਰੀਆਂ ਦੀ ਪਛਾਣ ਤੁਰੰਤ ਹੋ ਸਕੇਗੀ, ਜਿਸ ਨਾਲ ਡੀਪੂਆਂ ‘ਤੇ ਬਾਇਓਮੈਟ੍ਰਿਕ ਮਸ਼ੀਨ ਵਿਚ ਵਾਰ-ਵਾਰ ਨੰਬਰ ਦਰਜ ਕਰਨ ਦੀ ਲੋੜ ਨਹੀਂ ਰਹੇਗੀ। ਇਸ ਨਾਲ ਡਿਪੂ ਹੋਲਡਰਾਂ ਦਾ ਸਮਾਂ ਵੀ ਬਚੇਗਾ ਅਤੇ ਲਾਭਪਾਤਰੀਆਂ ਨੂੰ ਵੀ ਘੱਟ ਸਮੇਂ ਵਿਚ ਰਾਸ਼ਨ ਮਿਲ ਸਕੇਗਾ। ਸਰਪੰਚ ਲੱਖਾ ਗਿੱਦੜੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਪਰਮਿੰਦਰ ਸਿੰਘ ਬੁਆਣੀ, ਮਨਦੀਪ ਕੌਰ ਮਨਰੇਗਾ ਮੇਟ, ਧਰਮਜੀਤ ਪੰਚ, ਭੋਲੀ, ਕਰਮਜੀਤ ਕੌਰ ਪੰਚ, ਪਰਮਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ।
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਵਲੋਂ ਬਖ਼ਸ਼ਿਆ ਮੀਰੀ ਪੀਰੀ ਦਾ ਸਿਧਾਂਤ ਜ਼ੁਲਮ ਖ਼ਿਲਾਫ਼ ਹੱਕ, ਸੱਚ ’ਤੇ ਪਹਿਰਾ ਦੇਣ ਦਾ ਹੋਕਾ ਦਿੰਦਾ... ਅਗਲੀ ਖ਼ਬਰ ਪੰਜਾਬ ਸਰਕਾਰ ਦੇ ਅੜੀਅਲ ਰਵਈਏ ਖ਼ਿਲਾਫ਼ ਖੰਨਾ ਦੇ ਪੈਨਸ਼ਨਰਾਂ ਨੇ ਸੰਗਰੂਰ ਦੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।