02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾ. ਕਿ. ਯੂ. ਏਕਤਾ (ਉਗਰਾਹਾਂ) ਵਲੋਂ ਗੁੰਡਾਗਰਦੀ ਖ਼ਿਲਾਫ਼ ਪਿੰਡ ਜੀਰਖ ’ਚ ਮੁਜ਼ਾਹਰਾ ਕੱਲ੍ਹ

ਅਜੀਤ ਡੈਸਕ 01-08-2026
ਮਲੌਦ, 31 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਮੀਟਿੰਗ ਬਲਾਕ ਪ੍ਰਧਾਨ ਦਵਿੰਦਰ ਸਿੰਘ ਸਿਰਥਲਾ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਗੜ ਸਾਹਿਬ ਸਿਹੌੜਾ ਵਿਖੇ ਹੋਈ, ਜਿਸ ਵਿਚ ਬਲਾਕ ਦੀਆਂ ਇਕਾਈਆਂ ਦੇ ਅਹੁਦੇਦਾਰ ਵਰਕਰ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਰਿਲੀਜ਼ ਕਰਦਿਆਂ ਬਲਾਕ ਸਕੱਤਰ ਨਾਜ਼ਰ ਸਿੰਘ ਸਿਆੜ ਨੇ ਦੱਸਿਆ ਕਿ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਉਸ ਸ਼ਹੀਦ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਅਹਿਦ ਲਿਆ।ਆਉਣ ਵਾਲੇ ਸਮੇਂ ‘ਚ 10 ਅਗਸਤ ਨੂੰ ਕਾਰਪੋਰੇਟ ਭਾਰਤ ਛੱਡੋ ਦਿਵਸ ਮੌਕੇ ਤਹਿਸੀਲ ਕੰਪਲੈਕਸ ਅੱਗੇ ਵੱਡਾ ਰੋਸ ਪ੍ਰਦਰਸ਼ਨ ਕਰਨ ਅਤੇ 1 ਸਤੰਬਰ ਤੋਂ ਚੰਡੀਗੜ੍ਹ ਵਿਚ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਕਰਨ ‘ਤੇ ਵੀ ਚਰਚਾ ਕੀਤੀ ਗਈ। ਪਿੰਡ ਇਕਾਈ ਜੀਰਖ ਦੇ ਸਹਾਇਕ ਖ਼ਜ਼ਾਨਚੀ ਕਿਰਨਜੀਤ ਸਿੰਘ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਗੁੰਡਾ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਜਥੇਬੰਦੀ ਨੇ ਫ਼ੈਸਲਾ ਲਿਆ ਕਿ ਪਿੰਡ ਜੀਰਖ ਵਿਚ ਗੁੰਡਾ ਗਿਰੋਹ ਖ਼ਿਲਾਫ਼ 2 ਅਗਸਤ ਦਿਨ ਐਤਵਾਰ ਨੂੰ ਵੱਡਾ ਮੁਜ਼ਾਹਰਾ ਕਰਨ ਦਾ ਫ਼ੈਸਲਾ ਲਿਆ ਅਤੇ ਗੁੰਡਿਆਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਮਨੋਹਰ ਸਿੰਘ ਕੁਲਾਹੜ, ਚਰਨ ਸਿੰਘ ਪ੍ਰਧਾਨ ਸਿਹੌੜਾ, ਮਨਮਿੰਦਰ ਸਿੰਘ ਕੂਹਲੀ ਕਲਾਂ, ਪ੍ਰਿੰਸੀਪਲ ਜਗਰੂਪ ਸਿੰਘ ਕੂਹਲੀ ਖ਼ੁਰਦ, ਮੇਜਰ ਸਿੰਘ, ਹਰਪਾਲ ਸਿੰਘ, ਬਲਜਿੰਦਰ ਸਿੰਘ ਜੀਰਖ, ਨਰਿੰਦਰ ਪਾਲ ਸਿੰਘ ਸਿਆੜ, ਬਲਵਿੰਦਰ ਸਿੰਘ ਝਮਟ, ਮਨਜੀਤ ਸਿੰਘ ਸੀਹਾਂ ਦੌਦ, ਗੁਰਪ੍ਰੀਤ ਸਿੰਘ ਮਾਲੋ ਦੌਦ, ਕਿਰਨਜੀਤ ਸਿੰਘ ਪੰਧੇਰ ਖੇੜੀ, ਲਖਵਿੰਦਰ ਸਿੰਘ ਲਾਡੀ ਉਕਸੀ, ਡਾ. ਰੁਪਿੰਦਰ ਸਿੰਘ ਜੋਗੀਮਾਜਰਾ, ਨਾਜ਼ਰ ਸਿੰਘ ਰਾਮਗੜ੍ਹ, ਦਰਸ਼ਨ ਸਿੰਘ ਸੇਖਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਿਲ੍ਹਾ ਹਾਂਸ ਦੇ ਐਨ. ਆਰ. ਆਈ. ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਨੂੰ ਫ਼ਰਿਜ ਭੇਟ ਅਗਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਮੰਤਰੀ ਮੁੰਡੀਆਂ ਰਾਹੀਂ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।