02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰੁੱਖਾਂ ਦੀ ਸਾਂਭ-ਸੰਭਾਲ ਕਰ ਕੇ ਮਿਸਾਲ ਬਣ ਰਿਹਾ ਗੁਰਪ੍ਰੀਤ ਸਿੰਘ ਹਲਵਾਰਾ

ਹਲਵਾਰਾ, 1 ਅਗਸਤ (ਮਨਦੀਪ ਸਿੰਘ ਉੱਭੀ) ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਹਲਵਾਰਾ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਿਤ ਨਹੀਂ, ਸਗੋਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਕਰਕੇ ਵੀ ਇਲਾਕੇ ਵਿਚ ਇਕ ਮਿਸਾਲ ਕਾਇਮ ਕਰ ਰਹੇ ਹਨ। ਉਹ ਆਪਣੇ ਵਲੋਂ ਲਗਾਏ ਰੁੱਖਾਂ ਨੂੰ ਸਮੇਂ-ਸਮੇਂ ’ਤੇ ਪਾਣੀ ਦੇਣ, ਨਦੀਨ ਸਾਫ਼ ਕਰਨ, ਟਾਹਣੀਆਂ ਦੀ ਛਾਂਟੀ ਕਰਨ ਅਤੇ ਲੋੜ ਅਨੁਸਾਰ ਸੁਰੱਖਿਆ ਦੇ ਪ੍ਰਬੰਧ ਕਰਦੇ ਹਨ, ਜਿਸ ਕਾਰਨ ਇਹ ਰੁੱਖ ਹਰਿਆ-ਭਰਿਆ ਅਤੇ ਆਕਰਸ਼ਕ ਰੂਪ ਧਾਰ ਚੁੱਕੇ ਹਨ।

ਅਜੀਤ ਡੈਸਕ 02-08-2026
ਹਲਵਾਰਾ, 1 ਅਗਸਤ (ਮਨਦੀਪ ਸਿੰਘ ਉੱਭੀ) ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਹਲਵਾਰਾ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਿਤ ਨਹੀਂ, ਸਗੋਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਕਰਕੇ ਵੀ ਇਲਾਕੇ ਵਿਚ ਇਕ ਮਿਸਾਲ ਕਾਇਮ ਕਰ ਰਹੇ ਹਨ। ਉਹ ਆਪਣੇ ਵਲੋਂ ਲਗਾਏ ਰੁੱਖਾਂ ਨੂੰ ਸਮੇਂ-ਸਮੇਂ ’ਤੇ ਪਾਣੀ ਦੇਣ, ਨਦੀਨ ਸਾਫ਼ ਕਰਨ, ਟਾਹਣੀਆਂ ਦੀ ਛਾਂਟੀ ਕਰਨ ਅਤੇ ਲੋੜ ਅਨੁਸਾਰ ਸੁਰੱਖਿਆ ਦੇ ਪ੍ਰਬੰਧ ਕਰਦੇ ਹਨ, ਜਿਸ ਕਾਰਨ ਇਹ ਰੁੱਖ ਹਰਿਆ-ਭਰਿਆ ਅਤੇ ਆਕਰਸ਼ਕ ਰੂਪ ਧਾਰ ਚੁੱਕੇ ਹਨ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਿਰਫ਼ ਰੁੱਖ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲਗਾਏ ਗਏ ਪੌਦਿਆਂ ਦੀ ਸਹੀ ਦੇਖਭਾਲ ਕੀਤੀ ਜਾਵੇ ਤਾਂ ਉਹ ਭਵਿੱਖ ਵਿਚ ਵੱਡੇ ਰੁੱਖ ਬਣ ਕੇ ਵਾਤਾਵਰਨ ਨੂੰ ਸਾਫ਼ ਰੱਖਣ ਅਤੇ ਲੋਕਾਂ ਨੂੰ ਛਾਂ ਅਤੇ ਸ਼ੁੱਧ ਹਵਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਲਾਕਾ ਵਾਸੀਆਂ ਨੇ ਗੁਰਪ੍ਰੀਤ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਾਤਾਵਰਨ ਪ੍ਰੇਮੀਆਂ ਤੋਂ ਪ੍ਰੇਰਨਾ ਲੈ ਕੇ ਹਰ ਵਿਅਕਤੀ ਨੂੰ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ * ਵਿਦਿਆ... ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦੇ ਵਿਦਿਆਰਥੀਆਂ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।