02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਹੇਡੋਂ ਬੇਟ ਦੇ ਵਿਦਿਆਰਥੀ ਸਮਰਾਲਾ ਜ਼ੋਨਲ ਖੇਡਾਂ ’ਚ ਛਾਏ

ਮਾਛੀਵਾੜਾ ਸਾਹਿਬ, 1 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਦੇ ਵਿਦਿਆਰਥੀਆਂ ਨੇ ਸਮਰਾਲਾ ਜ਼ੋਨਲ ਖੇਡ ਮੁਕਾਬਲਿਆਂ ‘ਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਰੱਸਾਕਸ਼ੀ ਖੇਡ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਿਸ ‘ਚ ਲੜਕੇ (ਅੰਡਰ-14) ਰੱਸਾਕਸ਼ੀ ਮੁਕਾਬਲੇ ‘ਚ ਪਹਿਲਾ ਸਥਾਨ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 02-08-2026
ਮਾਛੀਵਾੜਾ ਸਾਹਿਬ, 1 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਦੇ ਵਿਦਿਆਰਥੀਆਂ ਨੇ ਸਮਰਾਲਾ ਜ਼ੋਨਲ ਖੇਡ ਮੁਕਾਬਲਿਆਂ ‘ਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਰੱਸਾਕਸ਼ੀ ਖੇਡ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਿਸ ‘ਚ ਲੜਕੇ (ਅੰਡਰ-14) ਰੱਸਾਕਸ਼ੀ ਮੁਕਾਬਲੇ ‘ਚ ਪਹਿਲਾ ਸਥਾਨ ਸਥਾਨ ਪ੍ਰਾਪਤ ਕੀਤਾ। ਐੱਮ. ਡੀ. ਹਰਪਾਲ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਅਤੇ ਅੱਗੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਪੋਰਟਸ ਇੰਚਾਰਜ ਦਵਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਵਧੀਆ ਨਤੀਜੇ ਦੀ ਪ੍ਰਾਪਤੀ ਲਈ ਭਰਪੂਰ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਉੱਚੀਆਂ ਬੁਲੰਦੀਆਂ ਨੂੰ ਛੂਹਣ ਦੀ ਕਾਮਨਾ ਕਰਦੇ ਹੋਏ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਬੰਤ ਸਿੰਘ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇਸੇ ਤਰ੍ਹਾਂ ਮਿਹਨਤ ਕਰਨ ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਰਜਿੰਦਰ ਸਿੰਘ ਬਾਜਵਾ ਅਤੇ ਸਮੂਹ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ‘ ਵਿਕਸਿਤ ਭਾਰਤ ਲਈ ਨਸ਼ਾ-ਮੁਕਤ ਨੌਜਵਾਨ - ਸੰਕਲਪ ਮੁਹਿੰਮ’ ਦੇਸ਼ ਵਿਆਪੀ ਮੁਹਿੰਮ ਦੇ ਤਹਿਤ ਏ. ਐਸ. ਕਾਲਜ, ਖੰਨਾ ਵਿਖੇ ਸਹੁ... ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਕੈਲੀਗ੍ਰਾਫੀ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।