02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

‘ ਵਿਕਸਿਤ ਭਾਰਤ ਲਈ ਨਸ਼ਾ-ਮੁਕਤ ਨੌਜਵਾਨ - ਸੰਕਲਪ ਮੁਹਿੰਮ’ ਦੇਸ਼ ਵਿਆਪੀ ਮੁਹਿੰਮ ਦੇ ਤਹਿਤ ਏ. ਐਸ. ਕਾਲਜ, ਖੰਨਾ ਵਿਖੇ ਸਹੁੰ ਚੁੱਕ ਸਮਾਗਮ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ ਕਾਲਜ, ਖੰਨਾ ਦੀ ਐਨ.

ਅਜੀਤ ਡੈਸਕ 02-08-2026
ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐਸ ਕਾਲਜ, ਖੰਨਾ ਦੀ ਐਨ. ਐਸ. ਐਸ ਯੂਨਿਟ ਨੇ ‘ਵਿਕਸਿਤ ਭਾਰਤ ਲਈ ਨਸ਼ਾ-ਮੁਕਤ ਨੌਜਵਾਨ- ਸੰਕਲਪ ਮੁਹਿੰਮ’ ਦ ਮੁਹਿੰਮ ਵਿਚ ਕਾਲਜ ਕੈਂਪਸ ਵਿੱਚ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ।ਇਸ ਮੌਕੇ ’ਤੇ, ਕਾਲਜ ਪ੍ਰਿੰਸੀਪਲ ਡਾ. ਕੇ. ਕੇ. ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਦੇਸ਼ ਵਿਆਪੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਸਰਗਰਮੀ ਨਾਲ ਇਸ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਰਾਸ਼ਟਰ ਨਿਰਮਾਣ ਅਤੇ ਵਿਕਾਸ ਵਿੱਚ ਯੁਵਾ ਸ਼ਕਤੀ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੱਚੇ ਸਮਰਪਣ ਨਾਲ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸਫਲਤਾ ਦੀਆਂ ਨਵੀਆਂ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ। ਐਨ. ਐਸ. ਐਸ ਪ੍ਰੋਗਰਾਮ ਅਫਸਰ ਡਾ. ਮੋਨਿਕਾ ਠਾਕੁਰ ਅਤੇ ਡਾ. ਅਰੁਣ ਸਿੰਗਲਾ ਦੀ ਅਗਵਾਈ ਹੇਠ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਆਪਣੇ ਆਪ ਨੂੰ ਅਤੇ ਆਪਣੇ ਦੇਸ਼ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਦਾ ਪ੍ਰਣ ਲਿਆ। ਡਾ. ਚਰਨ ਕੁਮਾਰ (ਜੀਵ ਵਿਗਿਆਨ ਵਿਭਾਗ ਦੇ ਮੁਖੀ) ਅਤੇ ਡਾ. ਆਸਥਾ ਦੁਆ (ਰਸਾਇਣ ਵਿਗਿਆਨ ਵਿਭਾਗ) ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਕੇ. ਕੇ. ਸ਼ਰਮਾ ਨੇ ਐਨ. ਐਸ. ਐਸ ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਕਾਲਜ ਮੈਨੇਜਮੈਂਟ ਦੇ ਪ੍ਰਧਾਨ ਰਾਜੇਸ਼ ਡਾਲੀ, ਉਪ ਪ੍ਰਧਾਨ ਨਵੀਨ ਥੰਮਨ, ਜਨਰਲ ਸਕੱਤਰ ਸੰਜੀਵ ਧਮੀਜਾ, ਸੰਯੁਕਤ ਜਨਰਲ ਸਕੱਤਰ ਜਤਿੰਦਰ ਦੇਵਗਨ ਅਤੇ ਕਾਲਜ ਸਕੱਤਰ ਅਜੇ ਸੂਦ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਹੇਡੋਂ ਬੇਟ ਦੇ ਵਿਦਿਆਰਥੀ ਸਮਰਾਲਾ ਜ਼ੋਨਲ ਖੇਡਾਂ ’ਚ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।