03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਠੂਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕੀਤੇ ਗ੍ਰਿਫ਼ਤਾਰ

ਹਠੂਰ, 2 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.

ਅਜੀਤ ਡੈਸਕ 03-08-2026
ਹਠੂਰ, 2 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 133 ਮਿਤੀ 29-07-26 ਅ/ਧ 22-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਹਠੂਰ ਵਲੋਂ ਮੁਲਜ਼ਮ ਜਗਦੀਪ ਸਿੰਘ ਉਰਫ਼ ਲਾਡੀ ਅਤੇ ਬੇਅੰਤ ਸਿੰਘ ਉਰਫ਼ ਬੱਗੀ ਉਰਫ਼ ਸਨੀ ਪੁੱਤਰਾਨ ਜਸਵੀਰ ਸਿੰਘ ਉਰਫ ਗੋਰਾ ਵਾਸੀਆਨ ਪਿੰਡ ਭੰਮੀਪੁਰਾ ਕਲਾਂ, ਜ਼ਿਲ੍ਹਾ ਲੁਧਿਆਣਾ ਨੂੰ ਲੱਖਾ ਨਜ਼ਦੀਕ ਤੋਂ ਕਾਬੂ ਕਰਕੇ ਇਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਨਸ਼ਾ ਤਸ਼ਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਨਵ-ਨਿਯੁਕਤੀਆਂ ਨਾਲ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ- ਢਿੱਲੋਂ ਅਗਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਵਿਖੇ ਤੀਆਂ ਤੀਜ ਪ੍ਰੋਗਰਾਮ ’ਚ ਵਿਦਿਆਰਥਣਾਂ ਪਾਈ ਧਮਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।