04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਫੁਟਬਾਲ ਚੋਣ ਟਰਾਇਲਾਂ ’ਚ ਗੱਡੇ ਝੰਡੇ

ਰਾੜਾ ਸਾਹਿਬ, 3 ਅਗਸਤ (ਚਣਕੋਈਆਂ)-ਸੰਤ ਬਾਬਾ ਅਮਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ (ਲੁਧਿਆਣਾ) ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਪੂਰੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀਆਂ ਵੱਖ-ਵੱਖ ਉਮਰ ਵਰਗਾਂ ਦੀਆਂ ਟੀਮਾਂ ਦੀ ਚੋਣ ਲਈ ਕਰਾਏ ਗਏ ਟਰਾਇਲਾਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਅਜੀਤ ਡੈਸਕ 04-08-2026
ਰਾੜਾ ਸਾਹਿਬ, 3 ਅਗਸਤ (ਚਣਕੋਈਆਂ)-ਸੰਤ ਬਾਬਾ ਅਮਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ (ਲੁਧਿਆਣਾ) ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਪੂਰੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀਆਂ ਵੱਖ-ਵੱਖ ਉਮਰ ਵਰਗਾਂ ਦੀਆਂ ਟੀਮਾਂ ਦੀ ਚੋਣ ਲਈ ਕਰਾਏ ਗਏ ਟਰਾਇਲਾਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਟਰਾਇਲਾਂ ਵਿੱਚ ਸਕੂਲ ਦੇ ਕੁੱਲ 40 ਵਿਦਿਆਰਥੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੁਣੇ ਗਏ। ਜਿਸ ਵਿੱਚ ਅੰਡਰ-14 ਲੜਕੀਆਂ: (11 ਖਿਡਾਰਨਾਂ), ਅੰਡਰ-17 ਲੜਕੀਆਂ: (6 ਖਿਡਾਰਨਾਂ), ਅੰਡਰ-19 ਲੜਕੀਆਂ: (18 ਖਿਡਾਰਨਾਂ), ਅੰਡਰ-14 ਲੜਕੇ: (2 ਖਿਡਾਰੀ), ਅੰਡਰ-17 ਲੜਕੇ: (3 ਖਿਡਾਰੀ)। ਖਿਡਾਰੀਆਂ ਦੀ ਇਹ ਵੱਡੀ ਪ੍ਰਾਪਤੀ ਇਹ ਸਾਬਤ ਕਰਦੀ ਹੈ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਉੱਚ ਮਿਆਰੀ ਸਿਖਲਾਈ ਅਤੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਸਾਰੇ ਚੁਣੇ ਗਏ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਤਿਆਰੀ ਕਰਵਾਉਣ ਵਾਲੇ ਕੋਚ ਗੁਰਮੀਤ ਕੌਰ ਅਤੇ ਮਾਸਟਰ ਗੋਪੀ ਥਾਪਾ ਦੀ ਅਣਥੱਕ ਮਿਹਨਤ, ਸੁਚੱਜੀ ਰਹਿਨੁਮਾਈ ਅਤੇ ਸਖ਼ਤ ਟਰੇਨਿੰਗ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਅੱਗੇ ਵੀ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਚਮਕਾਉਣਗੇ।
ਪਿਛਲੀ ਖ਼ਬਰ ਐੱਸ.ਜੀ.ਐੱਨ.ਡੀ. ਸਕੂਲ ਦੇ ਹੋਣਹਾਰ ਵਿਦਿਆਰਥੀ ਜਸ਼ਨਦੀਪ ਸਿੰਘ ਦਾ ਕਾਵਿ ਸੰਗ੍ਰਹਿ ‘ਰੂਹ ਰੰਗ’ ਲੋਕ ਅਰਪਣ ਅਗਲੀ ਖ਼ਬਰ ਨਾਰੰਗਵਾਲ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।