04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਸੁਤੰਤਰਤਾ ਦਿਵਸ ਦੇ ਉਪ ਮੰਡਲ ਪੱਧਰੀ ਸਮਾਗਮ ਦਾ ਆਯੋਜਨ 15 ਅਗਸਤ ਨੂੰ ਖੰਨਾ ਦੀ ਅਨਾਜ ਮੰਡੀ ਵਿਖੇ ਕੀਤਾ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਤਹਿਸੀਲ ਦਫ਼ਤਰ ਖੰਨਾ ਦੇ ਮੀਟਿੰਗ ਹਾਲ ਵਿੱਚ ਉਪ ਮੰਡਲ ਮੈਜਿਸਟਰੇਟ (ਐਸ.

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਐਸ. ਡੀ ਐਮ. ਸਵਾਤੀ ਟਿਵਾਣਾ। ਤਸਵੀਰ : ਸੋਨੀ ਗਿੱਲ 04-08-2026
ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਸੁਤੰਤਰਤਾ ਦਿਵਸ ਦੇ ਉਪ ਮੰਡਲ ਪੱਧਰੀ ਸਮਾਗਮ ਦਾ ਆਯੋਜਨ 15 ਅਗਸਤ ਨੂੰ ਖੰਨਾ ਦੀ ਅਨਾਜ ਮੰਡੀ ਵਿਖੇ ਕੀਤਾ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਤਹਿਸੀਲ ਦਫ਼ਤਰ ਖੰਨਾ ਦੇ ਮੀਟਿੰਗ ਹਾਲ ਵਿੱਚ ਉਪ ਮੰਡਲ ਮੈਜਿਸਟਰੇਟ (ਐਸ. ਡੀ. ਐਮ.) ਸਵਾਤੀ ਟਿਵਾਣਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸਵਾਤੀ ਟਿਵਾਣਾ ਨੇ ਦੱਸਿਆ ਕਿ ਸਮਾਰੋਹ ਦੀਆਂ ਸਮੁੱਚੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਸਮਾਗਮ ਦੌਰਾਨ ਹਰ ਪ੍ਰਬੰਧ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ਾਨਦਾਰ ਪਰੇਡ ਅਤੇ ਪੀ. ਟੀ. ਸ਼ੋਅ ਸਮਾਗਮ ਦੇ ਮੁੱਖ ਆਕਰਸ਼ਣ ਹੋਣਗੇ, ਜੋ ਦੇਸ਼ ਪ੍ਰੇਮ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦੇਣਗੇ। ਐਸ. ਡੀ. ਐਮ. ਨੇ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਦੇਸ਼ ਦਾ ਰਾਸ਼ਟਰੀ ਤਿਉਹਾਰ ਹੈ, ਜੋ ਸਾਨੂੰ ਆਪਣੇ ਮਹਾਨ ਆਜ਼ਾਦੀ ਸੈਨਾਨੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ’ਤੇ ਸੁਰੱਖਿਆ, ਸਫ਼ਾਈ, ਬੈਠਣ ਦੀ ਵਿਵਸਥਾ, ਪੀਣ ਵਾਲੇ ਪਾਣੀ, ਬਿਜਲੀ, ਟਰੈਫਿਕ ਪ੍ਰਬੰਧ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਸਮਾਗਮ ਨੂੰ ਸ਼ਾਨਦਾਰ ਅਤੇ ਯਾਦਗਾਰ ਢੰਗ ਨਾਲ ਮਨਾਇਆ ਜਾ ਸਕੇ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਜੰਡਿਆਲੀ ਤੋਂ ਬੱਸ ਰਵਾਨਾ ਅਗਲੀ ਖ਼ਬਰ ਐੱਸ.ਜੀ.ਐੱਨ.ਡੀ. ਸਕੂਲ ਦੇ ਹੋਣਹਾਰ ਵਿਦਿਆਰਥੀ ਜਸ਼ਨਦੀਪ ਸਿੰਘ ਦਾ ਕਾਵਿ ਸੰਗ੍ਰਹਿ ‘ਰੂਹ ਰੰਗ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।