04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਅਮਰਗੜ੍ਹ ਤੋਂ ਜੱਸੀ ਮੰਨਵੀ ਨੂੰ ਦਿੱਤਾ ਥਾਪੜਾ

ਡੇਹਲੋਂ/ਅਹਿਮਦਗੜ੍ਹ, 3 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਰੋਹੀੜਾ ਵਿਖੇ ਕਰਵਾਏ ਗਏ ਵਿਸ਼ਾਲ ਇਕੱਠ ਦੌਰਾਨ ਹਲਕਾ ਅਮਰਗੜ੍ਹ ਤੋਂ ਜਸਬੀਰ ਸਿੰਘ ਜੱਸੀ ਮੰਨਵੀ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਜੱਸੀ ਮੰਨਵੀ ਇੱਕ ਸੂਝਵਾਨ, ਇਮਾਨਦਾਰ ਅਤੇ ਜੁਝਾਰੂ ਨੌਜਵਾਨ ਆਗੂ ਹਨ, ਜੋ ਲੰਬੇ ਸਮੇਂ ਤੋਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋ ਕੇ ਲੋਕ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੱਸੀ ਮੰਨਵੀ ਦੀ ਲੋਕਪ੍ਰਿਯਤਾ, ਮਿਹਨਤ ਅਤੇ ਲੋਕਾਂ ਨਾਲ ਮਜ਼ਬੂਤ ਜੁੜਾਅ ਨੂੰ ਦੇਖਦਿਆਂ ਉਨ੍ਹਾਂ ‘ਤੇ ਭਰੋਸਾ ਜਿਤਾਇਆ ਹੈ।

ਅਜੀਤ ਡੈਸਕ 04-08-2026
ਡੇਹਲੋਂ/ਅਹਿਮਦਗੜ੍ਹ, 3 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਰੋਹੀੜਾ ਵਿਖੇ ਕਰਵਾਏ ਗਏ ਵਿਸ਼ਾਲ ਇਕੱਠ ਦੌਰਾਨ ਹਲਕਾ ਅਮਰਗੜ੍ਹ ਤੋਂ ਜਸਬੀਰ ਸਿੰਘ ਜੱਸੀ ਮੰਨਵੀ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਜੱਸੀ ਮੰਨਵੀ ਇੱਕ ਸੂਝਵਾਨ, ਇਮਾਨਦਾਰ ਅਤੇ ਜੁਝਾਰੂ ਨੌਜਵਾਨ ਆਗੂ ਹਨ, ਜੋ ਲੰਬੇ ਸਮੇਂ ਤੋਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋ ਕੇ ਲੋਕ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੱਸੀ ਮੰਨਵੀ ਦੀ ਲੋਕਪ੍ਰਿਯਤਾ, ਮਿਹਨਤ ਅਤੇ ਲੋਕਾਂ ਨਾਲ ਮਜ਼ਬੂਤ ਜੁੜਾਅ ਨੂੰ ਦੇਖਦਿਆਂ ਉਨ੍ਹਾਂ ‘ਤੇ ਭਰੋਸਾ ਜਿਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਜੱਸੀ ਮੰਨਵੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਗਿਆ ਤਾਂ ਹਲਕਾ ਅਮਰਗੜ੍ਹ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਕਿਸੇ ਵੀ ਪਿੰਡ ਜਾਂ ਸ਼ਹਿਰ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੱਸੀ ਮੰਨਵੀ ਵਰਗੇ ਨੌਜਵਾਨ ਨੇਤਾਵਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉੱਤਰੇਗਾ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਮਰਥਕਾਂ ਨੇ ਨਾਅਰੇਬਾਜ਼ੀ ਕਰਦਿਆਂ ਜੱਸੀ ਮੰਨਵੀ ਦਾ ਭਰਵਾਂ ਸਵਾਗਤ ਕੀਤਾ। ਇਸ ਸਮੇਂ ਜਸਬੀਰ ਸਿੰਘ ਜੱਸੀ ਮੰਨਵੀ ਨੇ ਪਾਰਟੀ ਹਾਈਕਮਾਂਡ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਇਸ ਮੌਕੇ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ, ਜਾਹਿਦਾ ਸੁਲੇਮਾਨ ਇੰਚਾਰਜ ਮਲੇਰਕੋਟਲਾ, ਇਰਫਾਨ ਰੋਹੀੜਾ, ਅਮਨਿੰਦਰ ਸਿੰਘ ਬੱਬਲੂ ਜੰਡਾਲੀ, ਗੁਰਮੀਤ ਸਿੰਘ ਉੱਭੀ, ਤਰਲੋਚਨ ਸਿੰਘ ਚਾਪੜਾ, ਹਰਮੇਲ ਸਿੰਘ, ਜੱਗੀ ਚਹਿਲ, ਲੱਕੀ ਗਰਚਾ, ਸੁਰਿੰਦਰ ਕੁਮਾਰ ਅਤੇ ਸਤਨਾਮ ਸਿੰਘ ਹੂੰਝਣ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅੰਡਰ-19 ਅਤੇ ਅੰਡਰ-17 ਬਾਸਕਟਬਾਲ ਜ਼ੋਨਲ ਮੈਚਾਂ ਵਿੱਚ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੀ ਟੀਮ ਨੇ ਜਿੱਤੇ ਚਾਂਦੀ ਦੇ... ਅਗਲੀ ਖ਼ਬਰ ਜੀ . ਆਈ . ਐੱਸ . ਇੰਸਟੀਚਿਊਟ ਭੁੱਟਾ ਵਿਖੇ ‘ ਉਡਾਨ 2026’ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।