04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਜੇ ਸੈਣੀ ਦੀ ਵਪਾਰੀ ਵਿੰਗ ਦੇ ਪ੍ਰਧਾਨ ਵਜੋਂ ਨਿਯੁਕਤੀ ’ਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ

ਕੁਹਾੜਾ, 3 ਅਗਸਤ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਜਥੇਬੰਦਕ ਢਾਂਚੇ ਦਾ ਗਠਨ ਕਰ ਕੇ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ, ਸਾਬਕਾ ਅੱਡਾ ਪ੍ਰਧਾਨ ਕੁਹਾੜਾ ਅਤੇ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਵਿਜੇ ਸੈਣੀ ਨੂੰ ਹਲਕਾ ਸਾਹਨੇਵਾਲ ਦੇ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਦੀ ਘੋਸ਼ਣਾ ਨਾਲ ਇਲਾਕੇ ਵਿਚ ਵਪਾਰੀ ਵਰਗ ਅਤੇ ਸਮੂਹ ਅੱਡਾ ਨਿਵਾਸੀਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ ਅਤੇ ਵਿਜੇ ਸੈਣੀ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਗਿਆ।

ਵਪਾਰੀ ਵਿੰਗ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਵਿਜੇ ਸੈਣੀ ਨੂੰ ਸਨਮਾਨਿਤ ਕਰਨ ਸਮੇਂ ਡਾ. ਰਾਜਪਾਲ, ਗੁਰਵੀਰ ਗਰਚਾ ਅਤੇ ਸਮੂਹ ਦੁਕਾਨਦਾਰ। ਤਸਵੀਰ : ਸੰਦੀਪ ਸਿੰਘ ਕੁਹਾੜਾ 04-08-2026
ਕੁਹਾੜਾ, 3 ਅਗਸਤ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਜਥੇਬੰਦਕ ਢਾਂਚੇ ਦਾ ਗਠਨ ਕਰ ਕੇ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ, ਸਾਬਕਾ ਅੱਡਾ ਪ੍ਰਧਾਨ ਕੁਹਾੜਾ ਅਤੇ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਵਿਜੇ ਸੈਣੀ ਨੂੰ ਹਲਕਾ ਸਾਹਨੇਵਾਲ ਦੇ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਦੀ ਘੋਸ਼ਣਾ ਨਾਲ ਇਲਾਕੇ ਵਿਚ ਵਪਾਰੀ ਵਰਗ ਅਤੇ ਸਮੂਹ ਅੱਡਾ ਨਿਵਾਸੀਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ ਅਤੇ ਵਿਜੇ ਸੈਣੀ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਰਾਜਪਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀਆਂ ਜਾ ਰਹੀਆਂ ਇਹ ਨਿਯੁਕਤੀਆਂ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਪਕੜ ਹੋਰ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਤਜਰਬੇਕਾਰ ਆਗੂਆਂ ਨੂੰ ਅੱਗੇ ਲਿਆ ਕੇ ਪਾਰਟੀ ਆਪਣੀ ਪਕੜ ਹੋਰ ਮਜ਼ਬੂਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਵਿਜੇ ਸੈਣੀ ਨੇ ਪਾਰਟੀ ਹਾਈਕਮਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਵਪਾਰੀ ਵਰਗ ਨੂੰ ਇਕੱਠਾ ਕਰ ਕੇ ਪਾਰਟੀ ਨਾਲ ਜੋੜਨ ਦੇ ਨਾਲ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਹਲਕਾ ਸਾਹਨੇਵਾਲ ਵਿਚ ਪਾਰਟੀ ਨੂੰ ਨਵੀਂ ਤਾਕਤ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਹਲਕੇ ਵਿਚ ਹੋਰ ਮਜ਼ਬੂਤੀ ਨਾਲ ਉੱਭਰੇਗਾ। ਇਸ ਮੌਕੇ ਡਾ. ਰਾਜਪਾਲ, ਗੁਰਵੀਰ ਸਿੰਘ ਗਰਚਾ, ਡਾ. ਗਗਨਦੀਪ ਸਿੰਘ, ਕਰਮਜੀਤ ਸਿੰਘ, ਗੁਰਦੀਪ ਸਿੰਘ, ਰਵੀ ਸੂਦ, ਭੁਪਿੰਦਰ ਭਿੰਦਾ, ਰੋਬਨ ਸਿੰਘ, ਕਾਲਾ ਸਿੰਘ, ਨਰਿੰਦਰ ਭਾਟੀਆ, ਬਾਲ ਕ੍ਰਿਸ਼ਨ, ਰਮਨ ਸਚਦੇਵਾ, ਲਾਡੀ ਸਿੰਘ, ਸਨੀ ਕੁਮਾਰ, ਸੁਰਿੰਦਰ ਸੈਣੀ, ਜਤਿੰਦਰ ਸਿੰਘ ਸਮੇਤ ਸਮੂਹ ਅੱਡਾ ਦੁਕਾਨਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ 15 ਅਗਸਤ ਈਸੜੂ ਕਾਨਫਰੰਸ ਸੰਬੰਧੀ ਚਾਰ ਹਲਕਿਆਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਬਰਮਾਲੀਪੁਰ ’ ਚ ਗਰਾਮ ਪੰਚਾਇਤ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।