05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਰੋਸ ਮੁਜ਼ਾਹਰੇ ਦੀ ਪੈਨਸ਼ਨਰਾਂ ਵਲੋਂ ਹਿਮਾਇਤ

ਦੋਰਾਹਾ, 4 ਅਗਸਤ (ਪੱਤਰ ਪ੍ਰੇਰਕ)-ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੋਰਾਹਾ ਦੀ ਰਣਜੀਤ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਹਾਨ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦੇ ਹੋਏ ਜਲਿ੍ਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਅਤੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਗੁਰਦਿਆਲ ਦਲਾਲ, ਕਰਮ ਸਿੰਘ, ਰਣਜੀਤ ਸਿੰਘ ਟਿਵਾਣਾ, ਕਮਲਜੀਤ ਸਿੰਘ ਅਤੇ ਹੋਰ ਸਾਥੀਆਂ ਨੇ ਕਿਹਾ ਕਿ ਮੁਹਾਲੀ ਵਿਖੇ ਹੋਣ ਵਾਲੀ 7 ਅਗਸਤ ਦੀ ਮਹਾਂ ਰੈਲੀ ਨੂੰ ਸਰਕਾਰ ਦੇ ਏਜੰਟਾਂ ਰਾਹੀ ਸਾਬੋਤਾਜ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਮਾਤ ਕਰਦੇ ਹੋਏ, ਇਸ ਰੈਲੀ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।

ਅਜੀਤ ਡੈਸਕ 05-08-2026
ਦੋਰਾਹਾ, 4 ਅਗਸਤ (ਪੱਤਰ ਪ੍ਰੇਰਕ)-ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੋਰਾਹਾ ਦੀ ਰਣਜੀਤ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਹਾਨ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦੇ ਹੋਏ ਜਲਿ੍ਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਅਤੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਗੁਰਦਿਆਲ ਦਲਾਲ, ਕਰਮ ਸਿੰਘ, ਰਣਜੀਤ ਸਿੰਘ ਟਿਵਾਣਾ, ਕਮਲਜੀਤ ਸਿੰਘ ਅਤੇ ਹੋਰ ਸਾਥੀਆਂ ਨੇ ਕਿਹਾ ਕਿ ਮੁਹਾਲੀ ਵਿਖੇ ਹੋਣ ਵਾਲੀ 7 ਅਗਸਤ ਦੀ ਮਹਾਂ ਰੈਲੀ ਨੂੰ ਸਰਕਾਰ ਦੇ ਏਜੰਟਾਂ ਰਾਹੀ ਸਾਬੋਤਾਜ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਮਾਤ ਕਰਦੇ ਹੋਏ, ਇਸ ਰੈਲੀ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਸਰਕਾਰ ਨੇ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਹੁਤ ਲਹੂ ਪੀ ਲਿਆ, ਹੁਣ ਤਾਂ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਕੋਝੇ ਹੱਥ ਕੰਡੇ ਅਪਨਾਉਣ ਤੋਂ ਸ਼ਰਮ ਕਰਨੀ ਚਾਹੀਦੀ ਹੈ। ਪੰਜਾਬ ਦਾ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸੰਘਰਸ਼ ਵਿਚ ਸ਼ਾਮਲ ਹੋਇਆ ਜਾਵੇਗਾ। ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੁਗਾਉਣ ਤੋਂ ਮੁਨਕਰ ਹੋ ਗਈ ਹੈ ਅਤੇ ਪੈਨਸ਼ਨਰਜ਼ ਦੇ ਹੱਕ ਵਿਚ ਕੀਤੇ ਅਦਾਲਤੀ ਫੈਸਲੇ ਵੀ ਲਾਗੂ ਨਹੀਂ ਕਰ ਰਹੀ। ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਇਸ ਸਮੇਂ ਦੌਰਾਨ ਜਥੇਬੰਦੀਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ, ਜਦ ਕਿ ਕੇਂਦਰ ਦੇ ਮੁਲਾਜ਼ਮਾਂ ਨੂੰ ਮਿਲ ਰਹੇ ਭੱਤੇ ਤੇ ਹੋਰ ਸਹੂਲਤਾਂ ਵਾਂਗ ਲਾਗੂ ਕਰਨੀਆਂ ਬਣਦੀਆਂ ਸਨ।
ਪਿਛਲੀ ਖ਼ਬਰ ਜ਼ੋਨਲ ਰੱਸਾਕਸ਼ੀ ਮੁਕਾਬਲਿਆਂ ਵਿਚ ਸੈਂਟ ਮਦਰ ਟੇਰੇਸਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਗੋਲਡ, ਸਿਲਵਰ ਤੇ ਕਾਂਸੇ ਦੇ ਮੈਡਲ ਜਿੱਤ... ਅਗਲੀ ਖ਼ਬਰ ਸਮਰਾਲਾ ਹਾਕੀ ਕਲੱਬ ਵਲੋਂ ਹਾਕੀ ਟਰੇਨਿੰਗ ਸੈਂਟਰ ਰਾਮਪੁਰ ਦੇ ਖਿਡਾਰੀਆਂ ਨੂੰ ਹਾਕੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।