ਵਪਾਰੀ ਵਿੰਗ ਦੇ ਪ੍ਰਧਾਨ ਵਜੋਂ ਸੈਣੀ ਦੀ ਨਿਯੁਕਤੀ ਸ਼ਲਾਘਾਯੋਗ ਕਦਮ-ਇੰਜ. ਲਾਲਕਾ
ਕੁਹਾੜਾ, 5 ਅਗਸਤ(ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸਾਹਨੇਵਾਲ ਦੇ ਵਪਾਰ ਵਿੰਗ ਦਾ ਪ੍ਰਧਾਨ ਵਿਜੇ ਸੈਣੀ ਨੂੰ ਨਿਯੁਕਤ ਕਰਨ ਦੇ ਫ਼ੈਸਲੇ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਵਿਜੇ ਸੈਣੀ ਨੂੰ ਇਹ ਜ਼ਿੰਮੇਵਾਰੀ ਦੇਣਾ ਇੱਕ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਭਰਿਆ ਕਦਮ ਹੈ।
ਨਵ ਨਿਯੁਕਤ ਪ੍ਰਧਾਨ ਵਿਜੇ ਸੈਣੀ ਅਤੇ ਇੰਜ. ਲਾਲਕਾ
06-08-2026