06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਝਾੜ ਸਾਹਿਬ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ

ਮਾਛੀਵਾੜਾ ਸਾਹਿਬ, 5 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਪ੍ਰਿੰਸੀਪਲ ਡਾ. ਰਜਿੰਦਰ ਕੌਰ ਅਤੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕ ਦੀ ਅਗਵਾਈ ਹੇਠ ਸ਼੍ਰੀ ਸਹਿਜ ਪਾਠ ਦੇ ਭੋਗ ਪਾ ਕੇ ਕੀਤੀ ਗਈ।

ਅਜੀਤ ਡੈਸਕ 06-08-2026
ਮਾਛੀਵਾੜਾ ਸਾਹਿਬ, 5 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਪ੍ਰਿੰਸੀਪਲ ਡਾ. ਰਜਿੰਦਰ ਕੌਰ ਅਤੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕ ਦੀ ਅਗਵਾਈ ਹੇਠ ਸ਼੍ਰੀ ਸਹਿਜ ਪਾਠ ਦੇ ਭੋਗ ਪਾ ਕੇ ਕੀਤੀ ਗਈ। ਗੁਰਦੁਆਰਾ ਸ਼੍ਰੀ ਝਾੜ ਸਾਹਿਬ ਵਿਖੇ ਕਰਵਾਏ ਗਏ ਸਮਾਗਮ ‘ਚ ਪਾਠ ਦੇ ਭੋਗ ਉਪਰੰਤ ਸੰਗੀਤ ਵਿਭਾਗ ਦੇ ਪ੍ਰੋਫੈਸਰ ਡਾ. ਅਮਨਪ੍ਰੀਤ ਕੌਰ ਕੰਗ ਅਤੇ ਵਿਦਿਆਰਥਣਾਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਦਾਖਲਾ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਅਕਾਦਮਿਕ ਖੇਤਰ ‘ਚ ਨਾਮਣਾ ਖੱਟਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਦਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਪਟਿਆਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਵਿਸ਼ੇਸ਼ ਸਨਮਾਨ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਹਰ ਖੇਤਰ ‘ਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਕਾਲਜ ਦੀ ਲੋਕਲ ਕਮੇਟੀ ਦੇ ਆਨਰੇਰੀ ਐਡੀਸ਼ਨਲ ਸਕੱਤਰ ਹਰਜਤਿੰਦਰ ਸਿੰਘ ਬਾਜਵਾ ਨੇ ਸਮਾਗਮ ‘ਚ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਜੂਨੀਅਰ ਪ੍ਰਧਾਨ ਅਵਤਾਰ ਸਿੰਘ ਰਿਆ, ਮੀਤ ਪ੍ਰਧਾਨ ਹਰਦੀਪ ਸਿੰਘ ਬਹਿਲੋਲਪੁਰ, ਅਮਰੀਕ ਸਿੰਘ ਹੇੜੀਆਂ, ਮੈਂਬਰ ਚਰਨਜੀਤ ਸਿੰਘ ਲੱਖੇਵਾਲ, ਸਾਬਕਾ ਕੌਂਸਲਰ ਪ ਰਮਜੀਤ ਕੌਰ ਕੰਗ, ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਸਾਹਰ ਕੌਰ ਸਿੱਧੂ, ਸੁਰਿੰਦਰ ਕੌਰ, ਪ੍ਰਕਾਸ਼ ਕੌਰ ਸਾਬਕਾ ਕੌਂਸਲਰ ਸਮਰਾਲਾ, ਤੇਜਿੰਦਰ ਕੌਰ ਢਿੱਲੋਂ, ਅਮਨਦੀਪ ਸਿੰਘ ਰਾਜੂ ਕੌਂਸਲਰ, ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ, ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਅਤੇ ਇਲਾਕੇ ‘ਚੋਂ ਹੋਰ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਡਾ. ਮਨਦੀਪ ਕੌਰ ਵਲੋਂ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ ਗਈ।
ਪਿਛਲੀ ਖ਼ਬਰ ਖੰਨਾ ਦੇ ਲਾਇਨ ਧਰਮਿੰਦਰ ਸਿੰਘ ਰੂਪਰਾਏ ਮਨੁੱਖਤਾ ਦੀ ਸੇਵਾ ਲਈ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਸਰਪੰਚ ਕੁਲਦੀਪ ਬੋਪਾਰਾਏ ਛਪਾਰ ਵਲੋਂ ਲੜਕੀਆਂ ਲਈ ਮੁਫ਼ਤ ਸਿਖਲਾਈ ਤੇ ਸਿਲਾਈ ਸੈਂਟਰ ਖੋਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।