06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ

ਕੁਹਾੜਾ, 5 ਅਗਸਤ (ਪ. ਪ.)

ਅਜੀਤ ਡੈਸਕ 06-08-2026
ਕੁਹਾੜਾ, 5 ਅਗਸਤ (ਪ. ਪ.)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਬਲਜਿੰਦਰ ਸਿੰਘ ਵਾਸੀ ਚੌਂਤਾ ਦੇ ਰੂਪ ਵਜੋਂ ਹੋਈ ਹੈ। ਹੌਲਦਾਰ ਕੁਲਦੀਪ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚੌਂਤਾ ਤੋਂ ਮਿਆਣੀ ਜੰਗਲ ਵਾਲੇ ਰਸਤੇ ਵੱਲ ਤੁਰ ਕੇ ਜਾ ਰਹੇ ਸਨ ਤਾਂ ਉਕਤ ਵਿਅਕਤੀ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਪਾਸੋਂ ਚਾਰ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਐਨ. ਜੇ. ਐਸ. ਏ. ਸਕੂਲ ਦੇ ਵਿਦਿਆਰਥੀਆਂ ਨੇ ਰੋਲ- ਪਲੇ ਐਕਟੀਵਿਟੀ ਰਾਹੀਂ ਪੇਸ਼ਕਾਰੀ ਕੀਤੀ ਅਗਲੀ ਖ਼ਬਰ ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਾਉਣ ਤੇ ਦੋ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।