ਖੇਡ ਕਲੱਬਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਸਾਰਥਕ ਰੋਲ ਅਦਾ ਕਰ ਸਕਦੀਆਂ ਨੇ- ਮਦਨ, ਮੰਡਿਆਲਾ
ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗਲੀ)-ਮਨੁੱਖੀ, ਅਧਿਕਾਰ ਸਮਾਜਿਕ ਵਾਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਤੇ ਬਾਜ਼ੀਗਰ ਸੈੱਲ ਪੰਜਾਬ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਮੰਡਿਆਲਾ ਸਮਾਜ ਸੇਵੀ ਸਤਪਾਲ ਸਿੰਘ ਮੰਡਿਆਲਾ ਨੇ ਆਖਿਆ ਹੈ ਕਿ ਪੰਜਾਬ ਭਰ ਦੀਆਂ ਸਾਰੀਆਂ ਖੇਡ ਕਲੱਬਾਂ ਨੂੰ ਸੂਬੇ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਕਲੱਬਾਂ ਹੀ ਨਸ਼ਿਆਂ ਦੇ ਖਾਤਮੇ ’ਚ ਵੱਧ ਤੋਂ ਵੱਧ ਭੂਮਿਕਾ ਨਿਭਾ ਸਕਦੀਆਂ ਹਨ।
ਅਜੀਤ ਡੈਸਕ
07-08-2026