07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ’ ਤੇ ਸਮਾਗਮ

ਦੋਰਾਹਾ, 6 ਅਗਸਤ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਅਰਦਾਸਪੁਰਾ ਸਾਹਿਬ, ਪਿੰਡ ਕੱਦੋਂ ਵਿਖੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਪਾਵਨ ਜਨਮ ਦਿਹਾੜਾ ਮਨਾਇਆ ਗਿਆ। ਜਨਮ ਦਿਹਾੜੇ ਸੰਬੰਧੀ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਵਿੱਚ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਸਮਾਗਮ ਦੌਰਾਨ ਕੀਰਤਨ ਵਿਖਿਆਨ ਕਰਦੇ ਹੋਏ ਬਾਬਾ ਹਰਨੇਕ ਸਿੰਘ ਨੇਕੀ, ਬਾਬਾ ਜਸਵਿੰਦਰ ਸਿੰਘ ਬਿਲਾਸਪੁਰ ਵਾਲੇ ਉਨ੍ਹਾਂ ਨਾਲ ਬੈਠੇ ਬਾਬਾ ਸਤਨਾਮ ਸਿੰਘ ਹਰਿਦੁਆਰ ਵਾਲੇ ਅਤੇ ਹੋਰ। ਤਸਵੀਰ ਗਿੱਲ 07-08-2026
ਦੋਰਾਹਾ, 6 ਅਗਸਤ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਅਰਦਾਸਪੁਰਾ ਸਾਹਿਬ, ਪਿੰਡ ਕੱਦੋਂ ਵਿਖੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਪਾਵਨ ਜਨਮ ਦਿਹਾੜਾ ਮਨਾਇਆ ਗਿਆ। ਜਨਮ ਦਿਹਾੜੇ ਸੰਬੰਧੀ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਵਿੱਚ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਹਰਨੇਕ ਸਿੰਘ ਨੇਕੀ ਕੱਦੋਂ ਅਤੇ ਬਾਬਾ ਜਸਵਿੰਦਰ ਸਿੰਘ ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ 6ਵੀਂ ਬਿਲਾਸਪੁਰ ਵਾਲਿਆਂ ਨੇ ਕਥਾ - ਕੀਰਤਨ ਦੌਰਾਨ ਸੰਤ ਬਾਬਾ ਈਸ਼ਰ ਸਿੰਘ ਦੇ ਮਹਾਨ ਜੀਵਨ , ਉਨ੍ਹਾਂ ਦੀ ਗੁਰਮਤਿ ਪ੍ਰਚਾਰ ਸੇਵਾ, ਨਾਮ-ਸਿਮਰਨ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਨਿਭਾਈਆਂ ਅਦੁੱਤੀ ਸੇਵਾਵਾਂ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਖਾਂ ਦਾ ਜੀਵਨ ਮਨੁੱਖਤਾ ਨੂੰ ਗੁਰਬਾਣੀ ਦੇ ਮਾਰਗ ’ਤੇ ਚੱਲਣ, ਸੇਵਾ, ਸਿਮਰਨ ਤੇ ਸਾਦਗੀ ਭਰਿਆ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਰਾਗੀ ਸਿੰਘਾਂ ਨੇ ਗੁਰਬਾਣੀ ਵਿਖਿਆਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਵੀ ਦਿੱਤਾ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਂਥੀ ਭਾਈ ਪ੍ਰਗਟ ਸਿੰਘ ਕੱਦੋਂ ਨੇ ਅਰਦਾਸ ਬੇਨਤੀ ਕੀਤੀ। ਇਸ ਮੌਕੇ ਬਾਬਾ ਸਤਨਾਮ ਸਿੰਘ ਹਰਿਦੁਆਰ ਵਾਲੇ, ਭਾਈ ਸੁਰਿੰਦਰਪਾਲ ਸਿੰਘ, ਮਨਪ੍ਰੀਤ ਸਿੰਘ ਮਨੂੰ, ਪਰਮਿੰਦਰ ਸਿੰਘ ਗੁਰੀ, ਕੇਵਲ ਸਿੰਘ, ਜਗਤਾਰ ਸਿੰਘ ਤਾਰਾ, ਭਜਨ ਸਿੰਘ, ਦਲਜੀਤ ਸਿੰਘ ਪੱਪੀ, ਗੁਰੀ ਕੱਦੋਂ, ਹੁਸ਼ਿਆਰ ਸਿੰਘ, ਭਰਪੂਰ ਸਿੰਘ ਭੂਰਾ ਆਦਿ ਤੋਂ ਇਲਾਵਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸੰਤ ਬਾਬਾ ਈਸ਼ਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿਛਲੀ ਖ਼ਬਰ ਜ਼ੋਨਲ ਖੇਡਾਂ ’ਚ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬਧੀ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।