ਵਿਧਾਇਕ ਦਿਆਲਪੁਰਾ ਨੇ ਸਤਲੁਜ ਪੁਲ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ
ਮਾਛੀਵਾੜਾ ਸਾਹਿਬ, 6 ਅਗਸਤ (ਰਾਜਦੀਪ ਸਿੰਘ ਅਲਬੇਲਾ)-ਖੰਨਾ-ਨਵਾਂਸ਼ਹਿਰ ਮਾਰਗ ਦੇ ਸਤਲੁਜ ਦਰਿਆ ‘ਤੇ ਬਣਿਆ ਸ਼ਹੀਦ ਭਗਤ ਸਿੰਘ ਯਾਦਗਾਰੀ ਪੁਲ ਦੀ ਖਸਤਾ ਹਾਲਤ ਦੀ ਗੂੰਜ ਵਿਧਾਨ ਸਭਾ ਤੱਕ ਵੀ ਪੁੱਜੀ। ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਖਸਤਾ ਹਾਲਤ ਪੁਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪਿਛਲੇ 1 ਸਾਲ ਤੋਂ ਵੱਧ ਸਮੇਂ ਤੋਂ ਇਸ ਪੁਲ ਦੀ ਸਲੈਬ ਧਸੀ ਹੋਈ ਹੈ ਜਿਸ ਕਾਰਨ ਇੱਥੋਂ ਵੱਡੇ ਤੇ ਭਾਰੀ ਵਾਹਨਾਂ ਦਾ ਲਾਂਘਾ ਬੰਦ ਹੋ ਚੁੱਕਾ ਹੈ।
ਅਜੀਤ ਡੈਸਕ
07-08-2026