07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕੈਂਬਰਿਜ ਮਾਡਰਨ ਸਕੂਲ ਮਲੌਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਸੋਨੇ ਤੇ ਚਾਂਦੀ ਦੇ ਤਗਮੇਂ ਜਿੱਤ ਕੇ ਜ਼ਿਲ੍ਹਾ ਪੱਧਰ ਲਈ ਆਪਣੀ ਥਾਂ ਬਣਾਈ

ਮਲੌਦ, 6 ਅਗਸਤ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਗੋਲਡ ਅਤੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਮੋਦਗਿੱਲ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀ ਖੋ-ਖੋ ਟੀਮ ਨੇ ਗੋਲਡ ਮੈਡਲ, ਕ੍ਰਿਕਟ ਟੀਮ ਨੇ ਸਿਲਵਰ ਮੈਡਲ, ਜਦਕਿ ਬੈਡਮਿੰਟਨ ਅਤੇ ਕਰਾਟੇ ਦੇ ਖਿਡਾਰੀਆਂ ਨੇ ਵੀ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਚੋਣ ਯਕੀਨੀ ਬਣਾਈ ਹੈ।

ਅਜੀਤ ਡੈਸਕ 07-08-2026
ਮਲੌਦ, 6 ਅਗਸਤ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਗੋਲਡ ਅਤੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਮੋਦਗਿੱਲ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀ ਖੋ-ਖੋ ਟੀਮ ਨੇ ਗੋਲਡ ਮੈਡਲ, ਕ੍ਰਿਕਟ ਟੀਮ ਨੇ ਸਿਲਵਰ ਮੈਡਲ, ਜਦਕਿ ਬੈਡਮਿੰਟਨ ਅਤੇ ਕਰਾਟੇ ਦੇ ਖਿਡਾਰੀਆਂ ਨੇ ਵੀ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਚੋਣ ਯਕੀਨੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਡੀ. ਪੀ. ਹਰਪ੍ਰੀਤ ਸਿੰਘ ਅਤੇ ਅਧਿਆਪਕ ਤਰਲੋਚਨ ਸਿੰਘ ਦੀ ਮਿਹਨਤ, ਕੋਚਿੰਗ ਅਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਕਿਹਾ ਕਿ ਪੂਰਨ ਵਿਸ਼ਵਾਸ ਹੈ ਕਿ ਸਕੂਲ ਦੇ ਇਹ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਹੋਰ ਵੀ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਕੈਂਬਰਿਜ ਮੋਡਰਨ ਸੀਨੀਅਰ ਸੈਕੰਡਰੀ ਸਕੂਲ ਸਿੱਖਿਆ, ਧਾਰਮਿਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਨਵੀਆਂ ਉੱਚਾਈਆਂ ਨੂੰ ਛੂਹ ਰਿਹਾ ਹੈ। ਮੋਦਗਿੱਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਖੇਡਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਜਿਸ ’ਤੇ ਮਾਣ ਮਹਿਸੂਸ ਕਰਦੇ ਹਾਂ। ਇਸ ਮੌਕੇ ਸਮੂਹ ਸਟਾਫ਼ ਅਤੇ ਮਾਪਿਆਂ ਨੇ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਸੰਜੀਵ ਮੋਦਗਿੱਲ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ-ਜ਼ਿਲ੍ਹਾ ਪ੍ਰਧਾਨ ਡੱਲਾ ਅਗਲੀ ਖ਼ਬਰ ਸ਼ੁੱਕਰਵਾਰ, 7 ਅਗਸਤ, 2026 ਦਿਵਿਆ ਰਾਣੀ ਬਣੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੁਜ਼ੀਸ਼ਨ ਹੋਲਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।