07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ-ਜ਼ਿਲ੍ਹਾ ਪ੍ਰਧਾਨ ਡੱਲਾ

ਡੇਹਲੋਂ, 6 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ ਸਮੇਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰਾਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਜ਼ਿਲ੍ਹਾ ਪ੍ਰਧਾਨ ਡੱਲਾ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਮਜ਼ਬੂਤ ਹੈ, ਜਿਸ ਦੀ ਮਿਸਾਲ ਪਾਰਟੀ ਨਾਲ ਸੰਬੰਧਿਤ ਹੋ ਰਹੀਆਂ ਮੀਟਿੰਗਾਂ ਅੰਦਰ ਹੁੰਦੀ ਭਰਵੀਂ ਇਕੱਤਰਤਾ ਤੋਂ ਮਿਲ ਰਹੀ ਹੈ।

ਅਜੀਤ ਡੈਸਕ 07-08-2026
ਡੇਹਲੋਂ, 6 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ ਸਮੇਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰਾਂ ਅੱਕ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਜ਼ਿਲ੍ਹਾ ਪ੍ਰਧਾਨ ਡੱਲਾ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਮਜ਼ਬੂਤ ਹੈ, ਜਿਸ ਦੀ ਮਿਸਾਲ ਪਾਰਟੀ ਨਾਲ ਸੰਬੰਧਿਤ ਹੋ ਰਹੀਆਂ ਮੀਟਿੰਗਾਂ ਅੰਦਰ ਹੁੰਦੀ ਭਰਵੀਂ ਇਕੱਤਰਤਾ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਦਿਹਾਤੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਸਾਰੇ ਵਰਗਾਂ ਦੇ ਲੋਕ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚਟਾਨ ਵਾਂਗਰਾਂ ਖੜੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਖਹਿੜਾ ਛਡਵਾਉਣ ਲਈ ਸਮੂਹ ਵੋਟਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੋਇਆ ਹੈ, ਜਿਸ ਕਾਰਨ ਲੋਕ ਸਰਕਾਰ ਤੋਂ ਅੱਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕ ਹਿਤਾਂ ‘ਤੇ ਪਹਿਰਾ ਦਿੰਦਿਆਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਲੈ ਸਕਦੀ ਹੈ। ਉਨ੍ਹਾਂ ਦਾਅਵਾ ਜਿਤਾਇਆ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ, ਜਿਸ ਕਾਰਨ ਸਾਰੇ ਵਰਗਾਂ ਦੇ ਲੋਕ ਪਾਰਟੀ ਨਾਲ ਵੱਡੀ ਗਿਣਤੀ ਵਿਚ ਜੁੜਨ ਲੱਗੇ ਹਨ। ਇਸ ਸਮੇਂ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਮਨਪ੍ਰੀਤ ਸਿੰਘ ਹਨੀ ਪੰਚ, ਹਰਨੇਕ ਸਿੰਘ, ਪੰਚ ਭਗਵੰਤ ਸਿੰਘ, ਰਣਜੀਤ ਸਿੰਘ ਹੈਪੀ, ਸਿਕੰਦਰ ਸਿੰਘ, ਹਰਦੇਵ ਸਿੰਘ, ਤਰਸੇਮ ਸਿੰਘ, ਰਣਧੀਰ ਸਿੰਘ ਧੀਰਾ, ਅਮਰ ਸਿੰਘ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ। 06 ਖੰਨਾ26 ਪਿੰਡ ਪੋਹੀੜ ਵਿਖੇ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ ਸਮੇਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸੁਖਦਰਸ਼ਨ ਸਿੰਘ ਪੋਹੀੜ, ਗੁਰਜੀਤ ਸਿੰਘ ਲਹਿਰਾ ਤੇ ਹੋਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ
ਪਿਛਲੀ ਖ਼ਬਰ ਸਾਬਕਾ ਸਰਪੰਚ ਬਿੱਟੀ ਬੂਲ ਦੇ ਭਣੋਈਆ ਦੀ ਬੇਵਕਤੀ ਮੌਤ ‘ਤੇ ਦੁੱਖ ਸਾਂਝਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਵਿਸ਼ੇ... ਅਗਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਮਲੌਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਸੋਨੇ ਤੇ ਚਾਂਦੀ ਦੇ ਤਗਮੇਂ ਜਿੱਤ ਕੇ ਜ਼ਿਲ੍ਹਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।