08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਸਵਤੀ ਸਕੂਲ, ਦੋਰਾਹਾ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ

ਦੋਰਾਹਾ, 7 ਅਗਸਤ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਬ੍ਰਹਮ ਕੁਮਾਰੀ ਸੰਸਥਾ ਸਾਹਨੇਵਾਲ ਤੋਂ ਮੀਨਾਕਸ਼ੀ ਦੀਦੀ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਨੇ ਬੱਚਿਆਂ ਨੂੰ ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ ਅਤੇ ਨਸ਼ਿਆਂ ਵਰਗੀ ਘਾਤਕ ਸਮਾਜਿਕ ਬੁਰਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੋਬਾਈਲ ਫੋਨ ਦੀ ਵੱਧ ਰਹੀ ਵਰਤੋਂ ਦੇ ਨੁਕਸਾਨਾਂ ਬਾਰੇ ਵੀ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਇਸ ਦੀ ਘੱਟ ਤੋਂ ਘੱਟ ਅਤੇ ਲੋੜ ਅਨੁਸਾਰ ਵਰਤੋਂ ਕਰਨ ਦੀ ਸਲਾਹ ਦਿੱਤੀ।

ਅਜੀਤ ਡੈਸਕ 08-08-2026
ਦੋਰਾਹਾ, 7 ਅਗਸਤ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਬ੍ਰਹਮ ਕੁਮਾਰੀ ਸੰਸਥਾ ਸਾਹਨੇਵਾਲ ਤੋਂ ਮੀਨਾਕਸ਼ੀ ਦੀਦੀ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਨੇ ਬੱਚਿਆਂ ਨੂੰ ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ ਅਤੇ ਨਸ਼ਿਆਂ ਵਰਗੀ ਘਾਤਕ ਸਮਾਜਿਕ ਬੁਰਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੋਬਾਈਲ ਫੋਨ ਦੀ ਵੱਧ ਰਹੀ ਵਰਤੋਂ ਦੇ ਨੁਕਸਾਨਾਂ ਬਾਰੇ ਵੀ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਇਸ ਦੀ ਘੱਟ ਤੋਂ ਘੱਟ ਅਤੇ ਲੋੜ ਅਨੁਸਾਰ ਵਰਤੋਂ ਕਰਨ ਦੀ ਸਲਾਹ ਦਿੱਤੀ। ਅੰਤ ਵਿੱਚ ਬ੍ਰਹਮ ਕੁਮਾਰੀ ਸੰਸਥਾ ਦੀ ਟੀਮ ਵੱਲੋਂ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਿਰੁੱਧ ਸਹੁੰ ਚੁਕਵਾਈ ਗਈ। ਇਸ ਸਮੇਂ ਡਾ. ਏਕਨੂਰ, ਵਰਿੰਦਰ ਸ਼ਰਮਾ, ਸੁਭਾਸ਼ ਗੁਪਤਾ, ਸਕੂਲ ਮੈਨੇਜਮੈਂਟ ਦੇ ਡਾਇਰੈਕਟਰ ਡੀ. ਐਸ. ਗੁਸਾਈਂ ਅਤੇ ਸੈਕਰੇਟਰੀ ਪ੍ਰੋ. ਐਮ. ਐਸ. ਭੰਡਾਰੀ ਵੀ ਹਾਜ਼ਰ ਰਹੇ। ਅੰਤ ਵਿੱਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਂ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੋਰਟ ਦੇ ਫੈਸਲੇ ਤੋਂ ਬਾਅਦ ਡੀ. ਏ. ਨਾ ਮਿਲਣ ਕਰਕੇ ਸੜਕਾਂ ’ਤੇ ਉਤਰੇ ਪੈਨਸ਼ਨਰ ਅਗਲੀ ਖ਼ਬਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਬਾਦਲ ਦੇ ਹੱਕ ਵਿਚ ਫ਼ਤਵਾ ਦੇਣ ਦੀ ਲੋੜ-ਸਿਮਕ ਪਿੰਡ ਨੰਗਲ ਵਿਖੇ ਘਰ - ਘਰ ਮਿਲਣੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।