08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਿੰਡ ਦੌਲਤਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਵਿਧਾਇਕ ਗਿਆਸਪੁਰਾ ਤੇ ਪੰਚਾਇਤ ਮੰਤਰੀ ਸੌਂਦ ਦੀ ਵਿਧਾਨ ਸਭਾ ’ਚ ਫਸੀ ਕੁੰਢੀ

ਮਲੌਦ, 7 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਦੋ ਆਗੂਆਂ ਵਿਚਕਾਰ ਉਸ ਵੇਲੇ ਤਿੱਖਾ ਟਕਰਾਅ ਦੇਖਣ ਨੂੰ ਮਿਲਿਆ, ਜਦੋਂ ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਹੀ ਸਰਕਾਰ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਜਵਾਬ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇ ਦਿੱਤੀ। ਦੋਵਾਂ ਵਿਚਾਲੇ ਹਲਕਾ ਪਾਇਲ ਦੇ ਪਿੰਡ ਦੌਲਤਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਇਹ ਤਕਰਾਰ ਹੋਇਆ।

ਸਮਰਾਲਾ ਵਿਖੇ ਵਣ ਵਿਭਾਗ ਦੇ ਮੁਲਾਜ਼ਮ ਧਰਨੇ ’ਤੇ ਬੈਠੇ ਹੋਏ। ਤਸਵੀਰ : ਗੋਪਾਲ ਸੋਫਤ ਤਰੁਨਪ੍ਰੀਤ ਸਿੰਘ ਸੌਂਦ, ਮਨਵਿੰਦਰ ਸਿੰਘ ਗਿਆਸਪੁਰਾ। 08-08-2026
ਮਲੌਦ, 7 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਦੋ ਆਗੂਆਂ ਵਿਚਕਾਰ ਉਸ ਵੇਲੇ ਤਿੱਖਾ ਟਕਰਾਅ ਦੇਖਣ ਨੂੰ ਮਿਲਿਆ, ਜਦੋਂ ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਹੀ ਸਰਕਾਰ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਜਵਾਬ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇ ਦਿੱਤੀ। ਦੋਵਾਂ ਵਿਚਾਲੇ ਹਲਕਾ ਪਾਇਲ ਦੇ ਪਿੰਡ ਦੌਲਤਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਇਹ ਤਕਰਾਰ ਹੋਇਆ। ਸਿਆਸੀ ਗਲਿਆਰਿਆਂ ਵਿਚ ਵੀ ਇਸਦੀ ਚਰਚਾ ਤੇਜ਼ ਹੋ ਗਈ ਹੈ। ਵਿਧਾਇਕ ਗਿਆਸਪੁਰਾ ਨੇ ਹਲਕਾ ਪਾਇਲ ਦੇ ਪਿੰਡ ਦੌਲਤਪੁਰ ਦੀ ਕਰੀਬ 11 ਏਕੜ ਪੰਚਾਇਤੀ ਜ਼ਮੀਨ ਦੀ ਲਟਕ ਰਹੀ ਬੋਲੀ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ਕਾਰਨ ਪੰਚਾਇਤ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਇਸ ਮਾਮਲੇ ਵਿਚ ਵਿਭਾਗ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ। ਅਪ੍ਰੈਲ ਮਹੀਨੇ ਤੋਂ ਬੋਲੀ ਅਧੂਰੀ ਪਈ ਹੈ। ਇਸਦੇ ਜਵਾਬ ਵਿਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਸਾਲ ਪਿੰਡ ਦੌਲਤਪੁਰ ਦੀ 11 ਏਕੜ 2 ਕਨਾਲ 2 ਮਰਲੇ ਪੰਚਾਇਤੀ ਜ਼ਮੀਨ ਦੀ ਬੋਲੀ 4 ਲੱਖ 10 ਹਜ਼ਾਰ 300 ਰੁਪਏ ਵਿਚ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਪੰਚ ਅਤੇ ਬੀ. ਡੀ. ਪੀ. ਓ ਮਲੌਦ ਦੇ ਮੁਅੱਤਲ ਹੋਣ ਕਾਰਨ ਉੱਥੇ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ ਅਤੇ 7 ਅਗਸਤ 2026 ਨੂੰ ਜ਼ਮੀਨ ਦੀ ਬੋਲੀ ਕਰਵਾਈ ਜਾ ਰਹੀ ਹੈ। ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਇਸਤੋਂ ਪਹਿਲਾਂ ਦੋ ਵਾਰ ਬੋਲੀ ਰੱਖੀ ਗਈ ਸੀ, ਪਰ ਕੋਈ ਵੀ ਬੋਲੀਕਾਰ ਨਾ ਆਉਣ ਕਾਰਨ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਮੌਕੇ ’ਤੇ ਚੱਲਣ ਅਤੇ ਦੱਸਣ ਕਿ ਦੋ ਬੋਲੀਆਂ ਕਦੋਂ ਹੋਈਆਂ, ਕਿੱਥੇ ਹੋਈਆਂ ਅਤੇ ਕਿਸ ਅਧਿਕਾਰੀ ਨੇ ਕਰਵਾਈਆਂ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਵਿਭਾਗ ਆਪਣੇ ਦਾਅਵਿਆਂ ਦੇ ਹੱਕ ਵਿਚ ਕੋਈ ਦਸਤਾਵੇਜ਼ੀ ਸਬੂਤ ਨਹੀਂ ਦੇ ਸਕਦਾ ਤਾਂ ਸਦਨ ਵਿੱਚ ਗਲਤ ਜਾਣਕਾਰੀ ਨਹੀਂ ਦਿੱਤੀ ਜਾਣੀ ਚਾਹੀਦੀ।
ਪਿਛਲੀ ਖ਼ਬਰ ਸਮਾਜ ਸੇਵੀ ਮਨਪ੍ਰੀਤ ਕੌਰ ਕਾਂਗਰਸ ’ਚ ਹੋਏ ਸ਼ਾਮਲ, ਗੁਰਕੀਰਤ ਸਿੰਘ ਨੇ ਕੀਤਾ ਸਵਾਗਤ ਅਗਲੀ ਖ਼ਬਰ ਕੋਰਟ ਦੇ ਫੈਸਲੇ ਤੋਂ ਬਾਅਦ ਡੀ. ਏ. ਨਾ ਮਿਲਣ ਕਰਕੇ ਸੜਕਾਂ ’ਤੇ ਉਤਰੇ ਪੈਨਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।