ਪਿਛਲੇ ਸੀਜ਼ਨ ਦੀ ਝੋਨੇ ਦੀ ਫ਼ਸਲ ਅਜੇ ਤੱਕ ਸ਼ੈਲਰਾਂ ਅਤੇ ਗੁਦਾਮਾਂ ਵਿਚ ਪਈ ਹੋਣ ਕਾਰਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਕਰਨਾ ਪੈ ਸਕਦਾ ਸਾਹਮਣਾ-ਧਾਲੀਵਾਲ/ਝੱਜ
ਸਾਹਨੇਵਾਲ, 7 ਅਗਸਤ (ਹਨੀ ਚਾਠਲੀ)-ਪਿਛਲੇ ਸੀਜ਼ਨ ਦੀ ਝੋਨੇ ਦੀ ਫ਼ਸਲ ਅਜੇ ਤੱਕ ਸ਼ੈਲਰਾਂ ਅਤੇ ਗੁਦਾਮਾਂ ਵਿਚ ਪਈ ਹੋਣ ਕਾਰਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ ਨੇ ਪੁਰਾਣੀ ਅਨਾਜ ਮੰਡੀ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।
ਸ
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਸੋਨੀ ਗਿੱਲ
ਸਾਹਨੇਵਾਲ ’ਚ ਗੱਲਬਾਤ ਕਰਨ ਸਮੇਂ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ। ਤਸਵੀਰ : ਹਨੀ ਚਾਠਲੀ
08-08-2026
ਸਾਹਨੇਵਾਲ, 7 ਅਗਸਤ (ਹਨੀ ਚਾਠਲੀ)-ਪਿਛਲੇ ਸੀਜ਼ਨ ਦੀ ਝੋਨੇ ਦੀ ਫ਼ਸਲ ਅਜੇ ਤੱਕ ਸ਼ੈਲਰਾਂ ਅਤੇ ਗੁਦਾਮਾਂ ਵਿਚ ਪਈ ਹੋਣ ਕਾਰਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ ਨੇ ਪੁਰਾਣੀ ਅਨਾਜ ਮੰਡੀ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੀ ਝੋਨੇ ਦੀ ਫ਼ਸਲ ਅਜੇ ਵੀ ਵੱਡੀ ਮਾਤਰਾ ਵਿਚ ਸ਼ੈਲਰਾਂ ਅਤੇ ਗੁਦਾਮਾਂ ਵਿਚ ਜਮ੍ਹਾਂ ਹੋਈ ਪਈ ਹੈ, ਜਿਸ ਕਾਰਨ ਨਵੇਂ ਸੀਜ਼ਨ ਦੀ ਫ਼ਸਲ ਦੀ ਖ਼ਰੀਦ, ਸਟੋਰੇਜ ਅਤੇ ਪ੍ਰਬੰਧਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਝੋਨੇ ਦੀ ਫ਼ਸਲ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸੀਜ਼ਨ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਧਾਲੀਵਾਲ ਤੇ ਝੱਜ ਨੇ ਕਿਹਾ ਕਿ ਆੜ੍ਹਤੀਆ ਐਸੋਸੀਏਸ਼ਨ ਦੀ ਮੰਗ ਬਿਲਕੁਲ ਜਾਇਜ਼ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੇਕਰ ਜਲਦ ਕਦਮ ਨਾ ਚੁੱਕੇ ਗਏ ਤਾਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੌਰਾਨ ਵੱਡੇ ਪੱਧਰ ‘ਤੇ ਦਿੱਕਤਾਂ ਆ ਸਕਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਇਸ ਮਸਲੇ ਦਾ ਜਲਦ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।