08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰੌਦੀਆਂ ਵਿੱਚ ਮੀਟਿੰਗ

ਪਾਇਲ, 7 ਅਗਸਤ (ਨਿਜ਼ਾਮਪੁਰ-ਰਜਿੰਦਰ ਸਿੰਘ)-ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਪਿੰਡ ਕਰੌਦੀਆਂ ਵਿੱਚ ਵੱਡਾ ਇਕੱਠ ਕੀਤਾ ਗਿਆ। ਵਿਧਾਨ ਸਭਾ ਹਲਕਾ ਪਾਇਲ ਜਿਸ ਦਿਨ ਤੋਂ ਪਾਰਟੀ ਵੱਲੋਂ ਸੰਦੀਪ ਸਿੰਘ ਰੁਪਾਲੋਂ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਇੰਚਾਰਜ ਲਗਾਇਆ ਗਿਆ ਹੈ ਉਸ ਦਿਨ ਤੋਂ ਲੈ ਕੇ ਲਗਾਤਾਰ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ।

ਅਜੀਤ ਡੈਸਕ 08-08-2026
ਪਾਇਲ, 7 ਅਗਸਤ (ਨਿਜ਼ਾਮਪੁਰ-ਰਜਿੰਦਰ ਸਿੰਘ)-ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਪਿੰਡ ਕਰੌਦੀਆਂ ਵਿੱਚ ਵੱਡਾ ਇਕੱਠ ਕੀਤਾ ਗਿਆ। ਵਿਧਾਨ ਸਭਾ ਹਲਕਾ ਪਾਇਲ ਜਿਸ ਦਿਨ ਤੋਂ ਪਾਰਟੀ ਵੱਲੋਂ ਸੰਦੀਪ ਸਿੰਘ ਰੁਪਾਲੋਂ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਇੰਚਾਰਜ ਲਗਾਇਆ ਗਿਆ ਹੈ ਉਸ ਦਿਨ ਤੋਂ ਲੈ ਕੇ ਲਗਾਤਾਰ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ। ਸੈਂਕੜੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਲੋਕਾਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਕਰਨ ਦੇ ਲਈ ਪਾਰਟੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਕਰੌਦੀਆਂ ਵਿਖੇ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਭਰਵੀਂ ਮੀਟਿੰਗ ਕੀਤੀ, ਜਿਸ ਵਿੱਚ ਵੱਡੀ ਪੱਧਰ ਤੇ ਪਿੰਡ ਵਾਸੀਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਰੁਪਾਲੋਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਲੋਕਾਂ ਦੇ ਵਿੱਚ ਕੀ ਥਾਂ ਹੈ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਕਿ ਹਰ ਰੋਜ਼ ਆਪ ਮੁਹਾਰੇ ਸੈਂਕੜੇ ਨੌਜਵਾਨ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ 2027 ਦਾ ਆਉਣ ਵਾਲਾ ਸੀ ਐਮ ਮੰਨ ਚੁੱਕੇ ਹਨ ਪੰਜਾਬ ਦੇ ਲੋਕਾਂ ਨੂੰ ਇੱਕੋ ਇੱਕ ਆਸ ਦੀ ਕਰਨ ਹੈ ਕਿ ਸਾਡੇ ਦੁੱਖਾਂ ਅਤੇ ਸਾਡੀਆਂ ਮੁਸੀਬਤਾਂ ਦਾ ਹੱਲ ਭਾਈ ਅੰਮ੍ਰਿਤਪਾਲ ਸਿੰਘ ਹੀ ਕਰ ਸਕਦੇ ਹਨ ਕਿਉਂਕਿ ਜਿਹੜੀਆਂ ਬਾਕੀ ਪਾਰਟੀਆਂ ਹਨ ਉਹ ਸਾਰੀਆਂ ਦਾ ਕੰਟਰੋਲ ਦਿੱਲੀ ਦੇ ਹੱਥ ਵਿੱਚ ਹੈ ਉਹ ਹੁਕਮ ਦਿੱਲੀ ਤੋਂ ਆਉਂਦਾ ਉਹ ਥੱਲੇ ਲਾਗੂ ਕੀਤਾ ਜਾਂਦਾ ਹੈ ਆਪਦੇ ਲੋਕਾਂ ਦੀ ਇੱਛਾ ਹੈ ਕਿ ਸਾਡੀ ਆਪਣੀ ਪਾਰਟੀ ਹੋਵੇ ਜਿਹੜੀ ਸਾਡੇ ਆਪਣੇ ਲੋਕਾਂ ਦੀ ਗੱਲ ਕਰੇ ਤੇ ਪੰਜਾਬ ਦੇ ਮੁੱਦਿਆਂ ਦਾ ਹੱਲ ਕਰੇ ਅਕਾਲੀ ਦਲ ਵਾਰਸ ਪੰਜਾਬ ਦੇ ਇਸ ਵਕਤ ਪੰਜਾਬ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਬਣ ਕੇ ਉਭਰ ਰਹੀ ਹੈ ਪੰਥ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕ ਇਸ ਪਾਰਟੀ ਦਾ ਹਿੱਸਾ ਬਣ ਰਹੇ ਹਨ। ਮੀਟਿੰਗ ਵਿੱਚ ਸ਼ਾਮਿਲ ਨੌਜਵਾਨਾਂ ਵੱਲੋਂ ਪਾਰਟੀ ਨਾਲ ਚੱਲਣ ਦਾ ਐਲਾਨ ਕੀਤਾ ਗਿਆ ਅਤੇ ਪਿੰਡ ਵਾਸੀਆਂ ਵੱਲੋਂ ਆਏ ਹੋਏ ਪਾਰਟੀ ਆਗੂਆਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ, ਪਿਆਰਾ ਸਿੰਘ, ਜਗਰੂਪ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਰਤਨਹੇੜੀ ਨੂੰ ਸਦਮਾ, ਭਰਾ ਸਰਪੰਚ ਅਮਰਜੀਤ ਸਿੰਘ ਗਿੱਲ ਨਹੀਂ ਰਹੇ ਅਗਲੀ ਖ਼ਬਰ ਗੋਸਲ ਵੈਲਫੇਅਰ ਕਲੱਬ ਵਲੋਂ ਵਣ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।