09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਂ ਦਾ ਦੁੱਧ ਬੱਚੇ ਲਈ ਬਹੁਤ ਜ਼ਰੂਰੀ-ਡਾ. ਲਖਵਿੰਦਰ ਸਿੰਘ

ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 09-08-2026
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਅਤੇ ਇਸ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਇਕੱਠ ਕਰਵਾਇਆ ਗਿਆ। ਇਸ ਮੌਕੇ ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਬਹੁਤ ਜ਼ਰੂਰੀ ਹੈ, ਜਿਸ ਨਾਲ ਬੱਚੇ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਮਾਂ ਦਾ ਦੁੱਧ ਪੀਣ ਨਾਲ ਬੱਚੇ ਸਿਹਤਮੰਦ ਅਤੇ ਤੰਦਰੁਸਤ ਰਹਿੰਦੇ ਹਨ ਅਤੇ ਦੁੱਧ ਪਿਲਾਉਣ ਨਾਲ ਮਾਂ ਦੀ ਤੰਦਰੁਸਤੀ ਵੀ ਬਣੀ ਰਹਿੰਦੀ ਹੈ। ਇਸ ਮੌਕੇ ਕੁਲਵੀਰ ਕੌਰ ਐੱਲ. ਐੱਚ. ਵੀ., ਗੁਰਜੀਤ ਕੌਰ ਏ. ਐਨ. ਐੱਮ. ਅਤੇ ਆਸ਼ਾ ਵਰਕਰਜ਼ ਤੋਂ ਇਲਾਵਾ ਨਵਜੰਮੇ ਬੱਚਿਆਂ ਦੀਆਂ ਮਾਂਵਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗਰੀਨਵਿਊ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਖੰਨਾ ਇਲਾਕੇ ਦੇ ਇੰਸਪੈਕਟਰ ਚੰਡੀਗੜ੍ਹ ਵਿਚ ਹੋਈ ਰੈਲੀ ਵਿਚ ਹੋਏ ਸ਼ਾਮਿਲ ਸਰ... ਅਗਲੀ ਖ਼ਬਰ ਸਿਹਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।