ਚੇਅਰਮੈਨ ਰਤਨਹੇੜੀ ਦੇ ਭਰਾ ਦੇ ਅੰਤਿਮ ਸੰਸਕਾਰ ਵਿਚ ਮੰਤਰੀ ਸੌਂਦ ਸਮੇਤ ਹਜ਼ਾਰਾਂ ਲੋਕ ਹੋਏ ਸ਼ਾਮਿਲ
ਖੰਨਾ, 8 ਅਗਸਤ (ਹਰਜਿੰਦਰ ਸਿੰਘ ਲਾਲ)-ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਅਤੇ ਆਪ ਆਗੂ ਜਗਤਾਰ ਸਿੰਘ ਰਤਨਹੇੜੀ ਦੇ ਛੋਟੇ ਭਰਾ ਅਤੇ ਪਿੰਡ ਰਤਨਹੇੜੀ ਦੇ ਸਰਪੰਚ ਅਮਰਜੀਤ ਸਿੰਘ ਗਿੱਲ ਇਕ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇਣ ਉਪਰੰਤ ਅੱਜ ਉਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ।
ਪਿੰਡ ਰਤਨਹੇੜੀ ਦੇ ਸਰਪੰਚ ਅਮਰਜੀਤ ਸਿੰਘ ਗਿੱਲ ਦੀ ਚਿਖਾ ਨੂੰ ਅਗਨੀ ਦਿੱਤੇ ਜਾਣ ਸਮੇਂ ਦਾ ਦ੍ਰਿਸ਼। ਤਸਵੀਰ : ਸੋਨੀ ਗਿੱਲ
09-08-2026