09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮ੍ਰਿਤਕ ਸਰਪੰਚ ਮਾਰਕੀਟ ਕਮੇਟੀ ਦੀ ਚੇਅਰਮੈਨ ਰਤਨਹੇੜੀ ਦਾ ਛੋਟਾ ਭਰਾ

ਖੰਨਾ, 8 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਡੀ.

ਐੱਸ. ਡੀ. ਐੱਮ. ਸਵਾਤੀ ਟਿਵਾਣਾ ਜਾਣਕਾਰੀ ਦਿੰਦੇ ਹੋਏ। ਪਿੰਡ ਰਸੂਲਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨਵ ਨਿਯੁਕਤ ਅਹੁਦੇਦਾਰਾਂ ਤੇ ਸਾਥੀਆਂ ਨਾਲ। ਤਸਵੀਰ: ਛਿੰਦਾ 09-08-2026
ਖੰਨਾ, 8 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਡੀ. ਐੱਮ. ਸਵਾਤੀ ਟਿਵਾਣਾ ਨੇ ਪਿੰਡ ਰਤਨਹੇੜੀ ਸਰਪੰਚ ਅਤੇ ਮਾਰਕੀਟ ਕਮੇਟੀ ਦੀ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ ਦੇ ਛੋਟੇ ਭਰਾ ਅਮਰਜੀਤ ਸਿੰਘ ਗਿੱਲ ਦੀ 6 ਅਗਸਤ 2026 ਨੂੰ ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ ਸਬੰਧੀ ਪ੍ਰੋਜੈਕਟ ਡਾਇਰੈਕਟਰ, ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ (ਐਨ. ਐੱਚ. ਏ. ਆਈ.), ਪ੍ਰੋਜੈਕਟ ਇੰਪਲੀਮੈਂਟੇਸ਼ਨ ਯੂਨਿਟ, ਲੁਧਿਆਣਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾ ਰਾਸ਼ਟਰੀ ਰਾਜ ਮਾਰਗ ਦੇ ਸਾਈਡ ਲੇਨ ‘ਤੇ ਮੌਜੂਦ ਇੱਕ ਵੱਡੇ ਅਤੇ ਮੁਰੰਮਤ ਨਾ ਕੀਤੇ ਗਏ ਟੋਏ ਕਾਰਨ ਵਾਪਰਿਆ ਹੈ। ਟੋਏ ਕਾਰਨ ਅਮਰਜੀਤ ਸਿੰਘ ਗਿੱਲ ਆਪਣੇ ਵਾਹਨ ਤੋਂ ਕੰਟਰੋਲ ਗੁਆ ਬੈਠੇ ਅਤੇ ਸੜਕ ‘ਤੇ ਡਿਗ ਗਏ, ਜਿਸ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਐੱਸ. ਡੀ. ਐੱਮ. ਨੇ ਨੋਟਿਸ ਵਿਚ ਰਾਸ਼ਟਰੀ ਰਾਜ ਮਾਰਗ ਦੇ ਸਬੰਧਿਤ ਹਿੱਸੇ ਦੀ ਸੁਰੱਖਿਅਤ ਅਤੇ ਮੋਟਰਯੋਗ ਸਥਿਤੀ ਬਣਾਈ ਰੱਖਣ ਲਈ ਜ਼ਿੰਮੇਵਾਰ ਏਜੰਸੀਆਂ ਦੀ ਜਵਾਬਦੇਹੀ ‘ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸੜਕ ‘ਤੇ ਖ਼ਤਰਨਾਕ ਟੋਏ ਦੀ ਮੌਜੂਦਗੀ, ਉਸ ਦੀ ਸਮੇਂ ਸਿਰ ਮੁਰੰਮਤ ਨਾ ਕਰਨਾ ਅਤੇ ਲੋੜੀਂਦੀ ਬੈਰੀਕੇਡਿੰਗ, ਸਾਈਨੇਜ ਜਾਂ ਚੇਤਾਵਨੀ ਨਾ ਲਗਾਉਣਾ ਸੜਕ ਸੁਰੱਖਿਆ ਦੇ ਮਾਪਦੰਡਾਂ ਦੀ ਗੰਭੀਰ ਉਲੰਘਣਾ ਮੰਨੀ ਜਾ ਸਕਦੀ ਹੈ। ਐਨ. ਐੱਚ. ਏ. ਆਈ. ਨੂੰ ਨੋਟਿਸ ਦੀ ਪ੍ਰਾਪਤੀ ਤੋਂ 24 ਘੰਟਿਆਂ ਦੇ ਅੰਦਰ ਆਪਣਾ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਵਿਚ ਇਹ ਸਪਸ਼ਟ ਕਰਨ ਲਈ ਕਿਹਾ ਗਿਆ ਹੈ ਕਿ ਲਾਪਰਵਾਹੀ ਕਾਰਨ ਹੋਈ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਜਾਂ ਰੱਖ-ਰਖਾਅ ਠੇਕੇਦਾਰਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਿਉਂ ਨਾ ਕੀਤੀ ਜਾਵੇ ਅਤੇ ਮਾਮਲਾ ਜਾਂਚ ਏਜੰਸੀ ਨੂੰ ਕਿਉਂ ਨਾ ਭੇਜਿਆ ਜਾਵੇ। ਇਸ ਤੋਂ ਇਲਾਵਾ ਸਬੰਧਿਤ ਸੜਕ ਦੀ ਦੇਖ-ਰੇਖ ਅਤੇ ਨਿਰੀਖਣ ਲਈ ਜ਼ਿੰਮੇਵਾਰ ਅਧਿਕਾਰੀਆਂ, ਇੰਜੀਨੀਅਰਾਂ ਅਤੇ ਠੇਕੇਦਾਰ ਕਰਮਚਾਰੀਆਂ ਦੇ ਵੇਰਵੇ ਪੁਲਿਸ ਨੂੰ ਉਪਲਬਧ ਕਰਵਾਉਣ ਲਈ ਵੀ ਕਿਹਾ ਗਿਆ ਹੈ। ਮਾਮਲੇ ਦੀ ਰਿਪੋਰਟ ਐਨ. ਐੱਚ. ਏ. ਆਈ. ਦੇ ਖੇਤਰੀ ਅਧਿਕਾਰੀ ਅਤੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੂੰ ਭੇਜਣ ਅਤੇ ਲੋੜ ਅਨੁਸਾਰ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਐੱਸ. ਡੀ. ਐੱਮ. ਨੇ ਸਬੰਧਿਤ ਟੋਏ ਦੀ ਤੁਰੰਤ ਮੁਰੰਮਤ ਕਰਨ ਅਤੇ ਸਬ-ਡਵੀਜ਼ਨ ਖੰਨਾ ਵਿਚ ਪੈਂਦੇ ਪੂਰੇ ਰਾਸ਼ਟਰੀ ਰਾਜ ਮਾਰਗ ਹਿੱਸੇ ਦਾ ਸੁਰੱਖਿਆ ਆਡਿਟ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਨਾਲ ਹੀ ਪਿਛਲੇ ਤਿੰਨ ਮਹੀਨਿਆਂ ਦੇ ਸੜਕ ਨਿਰੀਖਣ ਲੌਗ, ਟੋਏ ਦੀ ਮੁਰੰਮਤ ਦੇ ਰਿਕਾਰਡ ਅਤੇ ਰੱਖ-ਰਖਾਅ/ਰਿਆਇਤ ਸਮਝੌਤੇ ਦੀਆਂ ਕਾਪੀਆਂ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਮਨੁੱਖੀ ਜਾਨ ਦੇ ਨੁਕਸਾਨ ਨਾਲ ਸਬੰਧਿਤ ਕਿਸੇ ਵੀ ਲਾਪਰਵਾ ਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਹ ਨੋਟਿਸ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਦੇ ਹੱਕਾਂ ਅਤੇ ਚੱਲ ਰਹੀ ਪੁਲਿਸ ਜਾਂਚ ਨੂੰ ਪ੍ਰਭਾਵਿਤ ਕੀਤੇ ਬਿਨਾਂ ਜਾਰੀ ਕੀਤਾ ਗਿਆ ਹੈ।
ਪਿਛਲੀ ਖ਼ਬਰ ਸ਼ਿਕਾਇਤਾਂ ਤੇ ਜੁਰਮ ਵਧਿਆ, ਮੁਲਾਜ਼ਮਾਂ 25 ਤੋਂ ਰਹਿ ਗਏ ਸਿਰਫ਼ 15 ਅਗਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਸਕੂਲ ’ਚ ‘ਕਲਾਸ ਰੂਮ ਵਿਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।