09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਸਕੂਲ ਜ਼ੋਨਲ ਕੁਸ਼ਤੀ ਟੂਰਨਾਮੈਂਟ ਵਿਚ ਰਾਧਾ ਵਾਟਿਕਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਖੰਨਾ, 8 ਅਗਸਤ (ਲਾਲ)-ਪੰਜਾਬ ਸਕੂਲ ਜ਼ੋਨਲ ਕੁਸ਼ਤੀ ਟੂਰਨਾਮੈਂਟ ਵਿਚ ਰਾਧਾ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਟੂਰਨਾਮੈਂਟ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਆਪਣੀ ਜਗ੍ਹਾ ਪੱਕੀ ਕੀਤੀ।

ਅਜੀਤ ਡੈਸਕ 09-08-2026
ਖੰਨਾ, 8 ਅਗਸਤ (ਲਾਲ)-ਪੰਜਾਬ ਸਕੂਲ ਜ਼ੋਨਲ ਕੁਸ਼ਤੀ ਟੂਰਨਾਮੈਂਟ ਵਿਚ ਰਾਧਾ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਟੂਰਨਾਮੈਂਟ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਆਪਣੀ ਜਗ੍ਹਾ ਪੱਕੀ ਕੀਤੀ। ਕਲਾਸ 7ਵੀਂ ਦੇ ਵਿਦਿਆਰਥੀਆਂ ਰਣਵੀਰ ਸਿੰਘ ਅਤੇ ਏਕਮਜੋਤ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕੀਤਾ। ਇਸੇ ਤਰ੍ਹਾਂ ਕਲਾਸ 7ਵੀਂ ਦੇ ਵਿਦਿਆਰਥੀ ਸਮਰਦੀਪ ਸਿੰਘ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਵੱਲੋਂ ਰਣਵੀਰ ਸਿੰਘ ਅਤੇ ਏਕਮਜੋਤ ਸਿੰਘ ਨੂੰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਮੀਦ ਜਤਾਈ ਗਈ ਕਿ ਉਹ ਅਗਲੇ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ :ਗੁਰਕੀਰਤ ਨੇ ਅਸਿੱਧੇ ਰੂਪ ਵਿਚ ਚੰਨੀ ਦੇ ਹੱਕ ਵਿਚ ਉਠਾਈ ਆਵਾਜ਼: ਅਗਲੀ ਖ਼ਬਰ ਮਾਈਂਡ ਮੇਕਰ ਦੀ ਆਈਲੈਟਸ ਕੋਚਿੰਗ ਦੇ ਨਾਲ ਲਏ 7.5 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।