ਕਿਰਤੀ ਕਿਸਾਨ ਯੂਨੀਅਨ ਰਸੂਲਪੁਰ ਇਕਾਈ ਦਾ ਗਠਨ, ਮੋਹਨ ਸਿੰਘ ਨੂੰ ਪ੍ਰਧਾਨ ਬਣਾਇਆ
ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਰਮਨ ਸਿੰਘ ਗਿੱਲ ਤੋਂ ਇਲਾਵਾ ਪਿੰਡ ਇਕਾਈ ਨਾਲ ਸਬੰਧਿਤ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੋਹਣ ਸਿੰਘ, ਅੰਗਰੇਜ਼ ਸਿੰਘ, ਗੁਰਮੇਲ ਸਿੰਘ, ਵਰਿੰਦਰ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਅਤੇ ਬਲਬੀਰ ਸਿੰਘ ਦੇ ਅਧਾਰਿਤ ਸੱਤ ਮੈਂਬਰੀ ਐਗਜਿਕਟਿਵ ਕਮੇਟੀ ਦੀ ਚੋਣ ਕੀਤੀ ਗਈ।
ਹਠੂਰ, 8 ਅਗਸਤ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਰਮਨ ਸਿੰਘ ਗਿੱਲ ਤੋਂ ਇਲਾਵਾ ਪਿੰਡ ਇਕਾਈ ਨਾਲ ਸਬੰਧਿਤ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੋਹਣ ਸਿੰਘ, ਅੰਗਰੇਜ਼ ਸਿੰਘ, ਗੁਰਮੇਲ ਸਿੰਘ, ਵਰਿੰਦਰ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਅਤੇ ਬਲਬੀਰ ਸਿੰਘ ਦੇ ਅਧਾਰਿਤ ਸੱਤ ਮੈਂਬਰੀ ਐਗਜਿਕਟਿਵ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਸਰਬਸੰਮਤੀ ਨਾਲ ਮੋਹਣ ਸਿੰਘ ਨੂੰ ਪ੍ਰਧਾਨ ਅਤੇ ਅੰਗਰੇਜ਼ ਸਿੰਘ ਦੀ ਸਕੱਤਰ ਵਜੋਂ ਚੋਣ ਕੀਤੀ ਗਈ। ਇਕੱਤਰਤਾ ਨੇ ਨਹਿਰੀ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਪਿੰਡ ਰਸੂਲਪੁਰ ਨੂੰ ਹੋਰ ਮੋਘਾ ਮਨਜ਼ੂਰ ਕਰਨ ਦੀ ਮੰਗ ਲਈ ਮਤਾ ਵੀ ਪਾਸ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਪਨੂੰ, ਜਿੰਦਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।