09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹੈਲੋ ਕਿਡਜ਼ੀ ਪ੍ਰੀ ਸਕੂਲ ਜੰਡਿਆਲੀ ’ਚ ਤੀਆਂ ਦਾ ਤਿਉਹਾਰ ਮਨਾਇਆ

ਕੁਹਾੜਾ, 8 ਅਗਸਤ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਹੈਲੋ ਕਿਡਜ਼ੀ ਪ੍ਰੀ ਸਕੂਲ ਜੰਡਿਆਲੀ ਵਿਖੇ ਨੰਨੇ-ਮੁੰਨੇ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਛੋਟੇ-ਛੋਟੇ ਬੱਚੇ ਪੰਜਾਬੀ ਪਹਿਰਾਵੇ ਵਿਚ ਸਜ-ਧਜ ਕੇ ਪਹੁੰਚੇ ਅਤੇ ਗਿੱਧਾ, ਬੋਲੀਆਂ ਤੇ ਪੰਜਾਬੀ ਗੀਤਾਂ ‘ਤੇ ਭੰਗੜਾ ਪਾ ਕੇ ਸਮਾਗਮ ਨੂੰ ਰੰਗੀਨ ਬਣਾ ਦਿੱਤਾ।

ਹੈਲੋ ਕਿਡਜੀ ਪ੍ਰੀ ਸਕੂਲ ਜੰਡਿਆਲੀ ਵਿਖੇ ਤੀਆਂ ਮਨਾਉਣ ਸਮੇਂ ਛੋਟੇ ਬੱਚੇ ਅਤੇ ਸਟਾਫ਼ ਮੈਂਬਰ। ਤਸਵੀਰ : ਸੰਦੀਪ ਸਿੰਘ ਕੁਹਾੜਾ 09-08-2026
ਕੁਹਾੜਾ, 8 ਅਗਸਤ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਹੈਲੋ ਕਿਡਜ਼ੀ ਪ੍ਰੀ ਸਕੂਲ ਜੰਡਿਆਲੀ ਵਿਖੇ ਨੰਨੇ-ਮੁੰਨੇ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਛੋਟੇ-ਛੋਟੇ ਬੱਚੇ ਪੰਜਾਬੀ ਪਹਿਰਾਵੇ ਵਿਚ ਸਜ-ਧਜ ਕੇ ਪਹੁੰਚੇ ਅਤੇ ਗਿੱਧਾ, ਬੋਲੀਆਂ ਤੇ ਪੰਜਾਬੀ ਗੀਤਾਂ ‘ਤੇ ਭੰਗੜਾ ਪਾ ਕੇ ਸਮਾਗਮ ਨੂੰ ਰੰਗੀਨ ਬਣਾ ਦਿੱਤਾ। ਸਕੂਲ ਵਲੋਂ ਇਸ ਮੌਕੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪੁਰਾਤਨ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਸਭ ਲਈ ਖਿੱਚ ਦਾ ਕੇਂਦਰ ਰਹੀ। ਬੱਚਿਆਂ ਨੂੰ ਇਸ ਪ੍ਰਦਰਸ਼ਨੀ ਰਾਹੀਂ ਆਪਣੇ ਸਭਿਆਚਾਰਕ ਵਿਰਸੇ ਨਾਲ ਜਾਣ-ਪਛਾਣ ਕਰਵਾਈ ਗਈ । ਇਸ ਮੌਕੇ ਸਕੂਲ ਦੀ ਹੈੱਡ ਇੰਚਾਰਜ ਗੁਰਵੀਰ ਕੌਰ ਨੇ ਕਿਹਾ ਕਿ ਤੀਆਂ ਦਾ ਇਹ ਸਮਾਗਮ ਬੱਚਿਆਂ ਲਈ ਬਹੁਤ ਹੀ ਰੋਚਿਕ ਅਤੇ ਸਿੱਖਣ ਯੋਗ ਰਿਹਾ। ਉਨ੍ਹਾਂ ਕਿਹਾ ਕਿ ਨੰਨੇ ਮੁੰਨੇਬੱਚਿਆਂ ਨੇ ਬੜੇ ਹੀ ਵਧੀਆ ਢੰਗ ਨਾਲ ਸਮਾਗਮ ਚ ਖੂਬ ਮਨੋਰੰਜਨ ਕੀਤਾ ਅਤੇ ਪੰਜਾਬੀ ਸਭਿਆਚਾਰ ਦੀਆਂ ਰੌਣਕਾਂ ਨੂੰ ਜੀਵੰਤ ਕੀਤਾ ਗਿਆ। ਉਨ੍ਹਾਂਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਿਤੂ ਕੁਮਾਰੀ ਅਤੇ ਰਾਣੀ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਲੁਧਿਆਣਾ ਦੇ ਪਰਿਵਾਰ ਵਲੋਂ ਵੱਡਾ ਪੱਖਾ ਲਗਾਇਆ * ਜੱਥੇਦਾਰ ਹਰਪਾਲ ਸਿੰਘ ਜੱਲ੍ਹਾ,... ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।