10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਲੋਂ ਬੀ. ਐੱਸ. ਸੀ. (ਏ. ਆਈ. ਅਤੇ ਮਸ਼ੀਨ ਲਰਨਿੰਗ) ਕੋਰਸ ਸ਼ੁਰੂ

ਦੋਰਾਹਾ, 9 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਲੋਂ ਵਿੱਦਿਅਕ ਵਰ੍ਹੇ (2026-27) ਤੋਂ ਬੀ. ਐੱਸ.

ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ 10-08-2026
ਦੋਰਾਹਾ, 9 ਅਗਸਤ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਲੋਂ ਵਿੱਦਿਅਕ ਵਰ੍ਹੇ (2026-27) ਤੋਂ ਬੀ. ਐੱਸ. ਸੀ. (ਏ. ਆਈ. ਅਤੇ ਮਸ਼ੀਨ ਲਰਨਿੰਗ) ਦਾ ਨਵਾਂ ਉੱਨਤ ਕੋਰਸ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਕੋਰਸ ਨੂੰ ਚਲਾਉਣ ਲਈ ਕਾਲਜ ਨੇ ਪੰਜਾਬ ਯੂਨੀਵਰਸਿਟੀ ਤੋਂ ਲੜੀਂਦੀ ਮਾਨਤਾ ਵੀ ਪ੍ਰਾਪਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਇਹ ਕੋਰਸ ਦੋਰਾਹਾ ਇਲਾਕੇ ਦੇ ਸ਼ਹਿਰੀ ਅਤੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਯੁੱਗ ਦੇ ਹਾਣ ਦਾ ਬਣਾਉਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਉਪਲੱਬਧ ਕਰਵਾਉਣ ਵਿੱਚ ਬਹੁਤ ਮੱਦਦਗਾਰ ਸਾਬਤ ਹੋਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਕਾਲਜ ਵਿਖੇ ਜਾਂ ਆਨਲਾਈਨ ਵੈੱਬਸਾਈਟ ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਹੋਰ ਜਾਣਕਾਰੀ ਲੈਣ ਲਈ ਵਿਦਿਆਰਥੀ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਗੁਰਦੀਪ ਸਿੰਘ ਅਤੇ ਪ੍ਰੋ. ਹਰਦੀਪ ਕੌਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਇਸ ਨਵੇਂ ਕੋਰਸ ਨੂੰ ਸ਼ੁਰੂ ਕਰਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰ ਤੇ ਮੈਂਬਰਾਂ ਨੇ ਕਾਲਜ ਦੀ ਪ੍ਰਿੰਸੀਪਲ ਅਤੇ ਸਮੂਹ ਕਾਲਜ ਸਟਾਫ਼ ਦੇ ਉੱਦਮ ਅਤੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਨੈਣਾ ਦੇਵੀ ਦੇ ਲੰਗਰਾਂ ਵਾਸਤੇ ਰਸਦ ਭੇਜੀ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਅੱਗੇ ਆਪਣਾ ਰੋਸ ਦਰਜ ਕਰਵਾਉਣਗੇ ਕੰਪਿਊਟਰ ਅਧਿਆਪਕ- ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।