10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ- ਫਾਹਾ ਲੈ ਕੇ ਕੀਤੀ ਆਤਮਹੱਤਿਆ

ਮਾਛੀਵਾੜਾ ਸਾਹਿਬ, 9 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਇਲਾਕੇ ਵਿਚ ਅੱਜ ਸਵੇਰੇ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ 21 ਸਾਲਾ ਵਿਆਹੁਤਾ ਲਕਸ਼ਮੀ ਦੇਵੀ ਨੇ ਆਪਣੇ ਸਹੁਰੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਲਕਸ਼ਮੀ ਦੇਵੀ ਦੀ ਪੁਰਾਣੀ ਤਸਵੀਰ। 10-08-2026
ਮਾਛੀਵਾੜਾ ਸਾਹਿਬ, 9 ਅਗਸਤ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਇਲਾਕੇ ਵਿਚ ਅੱਜ ਸਵੇਰੇ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ 21 ਸਾਲਾ ਵਿਆਹੁਤਾ ਲਕਸ਼ਮੀ ਦੇਵੀ ਨੇ ਆਪਣੇ ਸਹੁਰੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਲਕਸ਼ਮੀ ਦੇਵੀ ਨੇ ਆਪਣੇ ਸਹੁਰੇ ਪਰਿਵਾਰ ਨੂੰ ਕਿਹਾ ਸੀ ਕਿ ਉਹ ਆਪਣੇ ਪੇਕੇ ਘਰ ਜਾ ਕੇ ਆਪਣੇ ਭਰਾ ਨੂੰ ਰੱਖੜੀ ਬੰਨ੍ਹਣਾ ਚਾਹੁੰਦੀ ਹੈ। ਇਸ ਤੋਂ ਬਾਅਦ ਉਸ ਦੇ ਸਹੁਰੇ ਵਲੋਂ ਲਕਸ਼ਮੀ ਦੀ ਮਾਤਾ ਨੂੰ ਫ਼ੋਨ ਕਰ ਕੇ ਕਿਹਾ ਗਿਆ ਕਿ ਉਹ ਖ਼ੁਦ ਆ ਕੇ ਆਪਣੀ ਧੀ ਨੂੰ ਲੈ ਜਾਣ। ਪਰ ਅੱਜ ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਲਕਸ਼ਮੀ ਦੇਵੀ ਆਪਣੇ ਕਮਰੇ ਵਿਚੋਂ ਬਾਹਰ ਨਹੀਂ ਆ ਰਹੀ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ। ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਜਦੋਂ ਉਸ ਨੂੰ ਤੋੜਿਆ ਗਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ। ਲਕਸ਼ਮੀ ਦੇਵੀ ਨੇ ਕਮਰੇ ਅੰਦਰ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਮਾਛੀਵਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਕਸ਼ਮੀ ਦੇਵੀ ਦਾ ਪਤੀ ਰੁਜ਼ਗਾਰ ਦੇ ਸਿਲਸਿਲੇ ਵਿਚ ਦੁਬਈ ਗਿਆ ਹੋਇਆ ਹੈ, ਜਿਸ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਵਿਆਹੁਤਾ ਵਲੋਂ ਇਹ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੋ ਸਕੀ। ਮਾਛੀਵਾੜਾ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਪਿਛਲੀ ਖ਼ਬਰ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਵਿਰੁੱਧ ਖੇਤੀਬਾੜੀ ਵਿਭਾਗ ਦੀ ਸਖ਼ਤ ਕਾਰਵਾਈ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਪਿੰਡ ਜੀਰਖ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।