ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਜੋੜ ਮੇਲੇ ਮੌਕੇ ਵੱਖ-ਵੱਖ ਨਗਰਾਂ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ
ਸੰਗਤਾਂ ਵਿੱਚ ਭਾਰੀ ਉਤਸ਼ਾਹ
ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਦੇ ਸਲਾਨਾ ਜੋੜ ਮੇਲੇ ਮੌਕੇ ਵੱਖ-ਵੱਖ ਪਿੰਡਾਂ ਤੋਂ ਪ੍ਰਭਾਤ ਫੇਰੀਆਂ 12 ਅਗਸਤ ਤੋਂ ਸ਼ੁਰੂ ਹੋਣਗੀਆਂ ਜੋ ਕਿ 14 ਅਗਸਤ ਤੱਕ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਤੂਰ, ਬਾਬਾ ਬੁੱਧ ਸਿੰਘ ਬਰਮਾਲੀਪੁਰ, ਸੁਖਵਿੰਦਰ ਸਿੰਘ ਸੁੱਖਾ ਮਾਂਗਟ ਅਤੇ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਵਿਚ ਰੂਹਾਨੀ ਰੰਗ ਭਰ ਲਈ ਇਲਾਕੇ ਦੇ ਵੱਖ-ਵੱਖ ਪਿੰਡਾਂ ਨੇ ਫੈਸਲਾ ਕੀਤਾ ਹੈ ਕਿ ਸੰਗਤਾਂ ਪ੍ਰਭਾਤ ਫੇਰੀਆਂ ਨਾਲ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪੁੱਜਣਗੀਆਂ।
ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਦੇ ਸਲਾਨਾ ਜੋੜ ਮੇਲੇ ਮੌਕੇ ਵੱਖ-ਵੱਖ ਪਿੰਡਾਂ ਤੋਂ ਪ੍ਰਭਾਤ ਫੇਰੀਆਂ 12 ਅਗਸਤ ਤੋਂ ਸ਼ੁਰੂ ਹੋਣਗੀਆਂ ਜੋ ਕਿ 14 ਅਗਸਤ ਤੱਕ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਤੂਰ, ਬਾਬਾ ਬੁੱਧ ਸਿੰਘ ਬਰਮਾਲੀਪੁਰ, ਸੁਖਵਿੰਦਰ ਸਿੰਘ ਸੁੱਖਾ ਮਾਂਗਟ ਅਤੇ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਵਿਚ ਰੂਹਾਨੀ ਰੰਗ ਭਰ ਲਈ ਇਲਾਕੇ ਦੇ ਵੱਖ-ਵੱਖ ਪਿੰਡਾਂ ਨੇ ਫੈਸਲਾ ਕੀਤਾ ਹੈ ਕਿ ਸੰਗਤਾਂ ਪ੍ਰਭਾਤ ਫੇਰੀਆਂ ਨਾਲ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪੁੱਜਣਗੀਆਂ। ਇਸ ਦੀ ਸ਼ੁਰੂਆਤ 12 ਅਗਸਤ ਨੂੰ ਹੋਵੇਗੀ ਤੇ ਪਿੰਡ ਮੰਡਿਆਲਾ ਖੁਰਦ ਅਤੇ ਮੰਡਿਆਲਾ ਕਲਾਂ ਦੀ ਸੰਗਤ ਪਹਿਲੇ ਦਿਨ ਸਵੇਰੇ 5 ਵਜੇ ਪ੍ਰਭਾਤ ਫੇਰੀ ਸ਼ੁਰੂ ਕਰਨਗੀਆਂ ਜੋ ਕਿ 7 ਵਜੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪੁੱਜਣਗੀਆਂ। ਦੂਸਰੇ ਦਿਨ 13 ਅਗਸਤ ਨੂੰ ਪਿੰਡ ਬਰਮਾਲੀਪੁਰ ਅਤੇ ਕੋਟ ਸੇਖੋਂ ਦੀ ਸੰਗਤ ਪ੍ਰਭਾਤ ਫੇਰੀ ਰਾਹੀਂ ਕੀਰਤਨ ਕਰਦੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪੁੱਜੇਗੀ ਤੇ 14 ਅਗਸਤ ਨੂੰ ਪਿੰਡ ਕੋਟ ਪਨੈਚ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਸ਼ਾਮਿਲ ਹੋਣਗੀਆਂ ਅਤੇ ਵੱਖ-ਵੱਖ ਪਿੰਡਾਂ ਵਿੱਚ ਪ੍ਰਭਾਤ ਫੇਰੀਆਂ ਨੂੰ ਲੈ ਕੇ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਭਾਤ ਫੇਰੀਆਂ ਲਈ ਕੈਪਟਨ ਪਿਆਰਾ ਸਿੰਘ, ਸੂਬੇਦਾਰ ਬਚਿੱਤਰ ਸਿੰਘ, ਜਗਵਿੰਦਰ ਸਿੰਘ ਰਣਦਿਓ, ਬਾਬਾ ਸਤਨਾਮ ਸਿੰਘ, ਭਾਈ ਬਲਵੀਰ ਸਿੰਘ, ਕੈਪਟਨ ਰਘਵੀਰ ਸਿੰਘ ਕੋਟ ਸੇਖੋ, ਭਾਈ ਕਮਲਪ੍ਰੀਤ ਸਿੰਘ ਕੋਟ ਪਨੈਚ, ਗੁਰਮੁਖ ਸਿੰਘ ਮਾਂਗਟ, ਬਲਵਿੰਦਰ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਿਚ ਭਰਪੂਰ ਉਤਸਾਹ ਪਾਇਆ ਜਾ ਰਿਹਾ ਹੈ। ਜਥੇਦਾਰ ਦਵਿੰਦਰ ਸਿੰਘ ਖੱਟੜਾ, ਜੱਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇਫਕੋ ਦੇ ਡਾਇਰੈਕਟਰ ਨਵਤੇਜ ਸਿੰਘ ਖਟੜਾ, ਮੈਨੇਜਰ ਇਕਬਾਲ ਸਿੰਘ ਝਬਾਲ, ਪਰਮਜੀਤ ਸਿੰਘ ਗੁਰਦਾਸਪੁਰ, ਰਣਜੀਤ ਸਿੰਘ ਪਾਇਲ, ਕਥਾ ਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਹਰਪ੍ਰੀਤ ਸਿੰਘ ਪ੍ਰਚਾਰਕ ਨੇ ਇਲਾਕਾ ਨਿਵਾਸੀ ਸੰਗਤਾਂ ਦੇ ਉੱਦਮ ਦੀ ਸ਼ਲਾਘਾ ਕੀਤੀ।