ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਵਾਲਮੀਕਿ ਅਤੇ ਸੂਬਾ ਬੁਲਾਰੇ ਚੰਨੀ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਸ਼ਰਧਾਂਜਲੀ ਭੇਟ
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਵਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਦਿੱਤੀ ਗਈ । ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਲੋਂ ਗੋਆ ਦੀ ਅਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਸੰਘਰਸ਼ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਉਹਨਾਂ ਦੇ ਪਿੰਡ ਈਸੜੂ ਵਿਖੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਅਜੀਤ ਡੈਸਕ
17-08-2026