19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਨਿਸਟਰੀਅਲ ਕਾਮਿਆਂ ਵਲੋਂ ਮੁਕੰਮਲ ਕੰਮਕਾਜ ਠੱਪ, ਕਲਮ ਛੋੜ/ਕੰਪਿਊਟਰ ਬੰਦ ਹੜਤਾਲ 21 ਤੱਕ ਵਧਾਈ

ਪਾਇਲ, 18 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ. ਐੱਸ.

ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਪ੍ਰੈੱਸ ਸਕੱਤਰ 19-08-2026
ਪਾਇਲ, 18 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ. ਐੱਸ. ਐੱਮ. ਐੱਸ. ਯੂ.) ਦੇ ਸੱਦੇ ’ਤੇ ਸੂਬੇ ਭਰ ਦੇ ਮਨਿਸਟੀਰੀਅਲ ਕਾਮਿਆਂ ਵਲੋਂ 17 ਅਤੇ 18 ਅਗਸਤ ਨੂੰ ਕੀਤੀ ਗਈ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਦੌਰਾਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖ ਕੇ ਯੂਨੀਅਨ ਵਲੋਂ ਦਿੱਤੇ ਸੰਘਰਸ਼ ਪ੍ਰੋਗਰਾਮ ਨੂੰ ਸਫ਼ਲ ਬਣਾਇਆ ਗਿਆ। ਇਸ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਪ੍ਰੈੱਸ ਸਕੱਤਰ, ਪੀ. ਐੱਸ. ਐੱਮ. ਐੱਸ. ਯੂ. ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਅਨੁਸਾਰ ਦੋ ਦਿਨਾਂ ਦੀ ਹੜਤਾਲ ਦੌਰਾਨ ਮੁਲਾਜ਼ਮਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਹੁਣ ਹੋਰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਸੰਵਿਧਾਨਕ ਅਤੇ ਜਾਇਜ਼ ਹੱਕਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਦਾ ਟਾਲਮਟੋਲ ਵਾਲਾ ਰਵੱਈਆ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਕਰ ਰਿਹਾ ਹੈ। ਇਸੇ ਦੌਰਾਨ 18 ਅਗਸਤ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹੋਈ ਆਨਲਾਈਨ ਹੰਗਾਮੀ ਮੀਟਿੰਗ ਵਿੱਚ ਸੂਬਾ ਲੀਡਰਸ਼ਿਪ, ਵੱਖ-ਵੱਖ ਵਿਭਾਗੀ ਜਥੇਬੰਦੀਆਂ ਦੇ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਦੇ ਵਿਚਾਰ ਲਏ ਗਏ। ਮੀਟਿੰਗ ਦੌਰਾਨ ਆਗੂਆਂ ਵਲੋਂ ਦੱਸਿਆ ਗਿਆ ਕਿ 17 ਅਤੇ 18 ਅਗਸਤ ਦੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਸੌ ਫ਼ੀਸਦੀ ਕਾਮਯਾਬ ਰਹੀ ਹੈ ਅਤੇ ਸੰਘਰਸ਼ ਨੂੰ ਅੱਗੇ ਵੀ ਜਾਰੀ ਰੱਖਣ ਦੀ ਮੰਗ ਕੀਤੀ ਗਈ। ਸਮੂਹ ਆਗੂਆਂ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਲੀਡਰਸ਼ਿਪ ਵਲੋਂ ਬਹੁਮਤ ਨਾਲ ਫ਼ੈਸਲਾ ਕੀਤਾ ਗਿਆ ਕਿ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਨੂੰ 21 ਅਗਸਤ, 2026 ਤੱਕ ਜਾਰੀ ਰੱਖਿਆ ਜਾਵੇਗਾ। ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਸੂਬਾ ਪੱਧਰੀ ਮੀਟਿੰਗ 22 ਅਗਸਤ, 2026 ਨੂੰ ਕੀਤੀ ਜਾਵੇਗੀ।
ਪਿਛਲੀ ਖ਼ਬਰ ਆੜ੍ਹਤੀ ਸੁਰਿੰਦਰ ਸਿੰਘ ਸਰੌਦ ਨਾਲ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਸੁਤੰਤਰਤਾ ਦਿਵਸ ਮੌਕੇ ਲਗਾਏ ਬੈਨਰ ’ਚ ਪੰਜਾਬੀ ਦੀ ਵਰਤੋਂ ਨਾ ਹੋਣ ਸੰਬੰਧੀ ਮੰਗੀ ਮੁਆਫ਼ੀ ਕਿਹਾ , ਅੱਗੇ ਤੋਂ ਪੰਜਾਬੀ ਮਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।