19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਕਿੱਟ ਵੰਡ ਸਮਾਰੋਹ ਕਰਵਾਇਆ

ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਭੱਟੀਆਂ ਵਿਖੇ ਖੇਡ ਕਿੱਟ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ (ਐਨ.

ਅਜੀਤ ਡੈਸਕ 19-08-2026
ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਭੱਟੀਆਂ ਵਿਖੇ ਖੇਡ ਕਿੱਟ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ (ਐਨ. ਆਈ. ਐੱਸ. ਡੀ) ਅਤੇ ਸਪੈਸ਼ਲ ਮੈਂਬਰ (ਐਨ. ਸੀ. ਸੀ. ਡੀ. ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਨੇ ਸ਼ਿਰਕਤ ਕੀਤੀ। ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਖੇਡ ਕਿੱਟਾਂ ਵੰਡਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਾਰਡਨ ਵੈਲੀ ਸਕੂਲ ਵਲੋਂ ਆਪਣੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰ ਕੇ 10 ਮੈਂਬਰੀ ਟੀਮਾਂ ਬਣਾਈਆਂ ਹਨ ਜੋ ਕਿ ਘਰ-ਘਰ ਜਾ ਕੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਉਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਕੇਂਦਰ ਸਰਕਾਰ ਵਲੋਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਖੇਡਾਂ ਨਾਲ ਸਬੰਧਿਤ ਕਿੱਟਾਂ ਬੱਚਿਆਂ ਨੂੰ ਸੌਂਪੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਵਿਚ ਖੇਡ ਭਾਵਨਾ ਵਿਕਸਿਤ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਸ ਮੌਕੇ ਗਾਰਡਨ ਵੈਲੀ ਸਕੂਲ ਦੇ ਵਿਦਿਆਰਥੀਆਂ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੀਆਂ ਕੋਰਿਓਗ੍ਰਾਫ਼ੀਆਂ ਪੇਸ਼ ਕੀਤੀਆਂ ਜਿਸ ਨੂੰ ਦਰਸ਼ਕਾਂ ਨੇ ਬਹੁਤ ਸਰਾਹਿਆ।
ਪਿਛਲੀ ਖ਼ਬਰ ਮਾਛੀਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਹੁਣ ਮਿਲੇਗਾ ਤੱਤਾਂ ਨਾਲ ਭਰਪੂਰ ਸ਼ੁੱਧ ਨਹਿਰੀ ਪਾਣੀ ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ‘ਕਲਮੀਨੇਟਿੰਗ ਐਕਟੀਵਿਟੀ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।