19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਾਛੀਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਹੁਣ ਮਿਲੇਗਾ ਤੱਤਾਂ ਨਾਲ ਭਰਪੂਰ ਸ਼ੁੱਧ ਨਹਿਰੀ ਪਾਣੀ

ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਮਾਛੀਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਸ਼ੁੱਧ ਕਰ ਕੇ ਸਪਲਾਈ ਕੀਤਾ ਜਾਵੇਗਾ। ਨਗਰ ਕੌਂਸਲ ਮਾਛੀਵਾੜਾ ਵਲੋਂ ਸਾਢੇ 6 ਏਕੜ ਜ਼ਮੀਨ ਬਲੀਬੇਗ ਬਸਤੀ ਵਿਖੇ ਇਸ ਪ੍ਰੋਜੈਕਟ ਲਈ ਦੇ ਦਿੱਤੀ ਗਈ ਹੈ।

ਅਜੀਤ ਡੈਸਕ 19-08-2026
ਮਾਛੀਵਾੜਾ ਸਾਹਿਬ, 18 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਮਾਛੀਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਸ਼ੁੱਧ ਕਰ ਕੇ ਸਪਲਾਈ ਕੀਤਾ ਜਾਵੇਗਾ। ਨਗਰ ਕੌਂਸਲ ਮਾਛੀਵਾੜਾ ਵਲੋਂ ਸਾਢੇ 6 ਏਕੜ ਜ਼ਮੀਨ ਬਲੀਬੇਗ ਬਸਤੀ ਵਿਖੇ ਇਸ ਪ੍ਰੋਜੈਕਟ ਲਈ ਦੇ ਦਿੱਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ 29 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਬਲੀਬੇਗ ਬਸਤੀ ਵਿਖੇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ‘ਚੋਂ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਬਲੀਬੇਗ ਬਸਤੀ ਵਿਖੇ ਬਣ ਰਹੇ ਟਰੀਟਮੈਂਟ ਪਲਾਂਟ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੀਟਮੈਂਟ ਪਲਾਂਟ ਵਿਚ ਪਾਣੀ ਨੂੰ ਸ਼ੁੱਧ ਕਰ ਕੇ ਸਾਰੇ ਮਾਛੀਵਾੜਾ ਸ਼ਹਿਰ ਨੂੰ ਸਪਲਾਈ ਕੀਤਾ ਜਾਵੇਗਾ ਜਿਸ ਲਈ ਅਲੱਗ ਤੋਂ 2 ਕਰੋੜ ਰੁਪਏ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਿਸ ਤਹਿਤ ਸ਼ਹਿਰ ਵਿਚ ਪਾਈਪਾਂ ਵਿਛਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 18 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਹਿਮਾਲਿਆ ਦੇ ਪਹਾੜਾਂ ਤੋਂ ਬਰਫ਼ ਵਾਲਾ ਸ਼ੁੱਧ ਪਾਣੀ ਜੋ ਕਿ ਭਾਖੜਾ ਡੈਮ ਵਿਚ ਇਕੱਠਾ ਹੁੰਦਾ ਹੈ ਜੋ ਕਿ ਸਰਹਿੰਦ ਨਹਿਰ ਵਿਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਣੀ ਵਿਚ ਟੀ. ਡੀ. ਐੱਸ. ਦੀ ਮਾਤਰਾ ਬਹੁਤ ਘੱਟ ਹੈ ਜੋ ਕਿ ਤੱਤਾਂ ਨਾਲ ਭਰਪੂਰ ਹੈ ਜਿਸ ਨੂੰ ਸ਼ੁੱਧ ਕਰਨ ਤੋਂ ਬਾਅਦ ਸ਼ਹਿਰ ਵਿਚ ਸਪਲਾਈ ਕੀਤਾ ਜਾਵੇਗਾ ਅਤੇ ਲੋਕਾਂ ਦੀ ਸਿਹਤ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ. ਡੀ. ਓ. ਗਗਨ ਗਰਗ ਨੇ ਦੱਸਿਆ ਕਿ ਸਰਹਿੰਦ ਨਹਿਰ ‘ਤੇ ਇੱਕ ਪਪਿੰਗ ਸੈਂਟਰ ਬਣੇਗਾ ਜਿੱਥੋਂ ਪਾਣੀ ਪਾਈਪਾਂ ਰਾਹੀਂ ਇਸ ਟਰੀਟਮੈਂਟ ਪਲਾਂਟ ਤੱਕ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ 29 ਕਰੋੜ ਰੁਪਏ ਦਾ ਪ੍ਰੋਜੈਕਟ ਮਾਛੀਵਾੜਾ ਸ਼ਹਿਰ ਦੀ ਅਗਲੇ 40 ਸਾਲਾਂ ਦੀ ਆਉਣ ਵਾਲੀ ਜਨਸੰਖਿਆ ਨੂੰ ਲੈ ਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਜੇਕਰ ਆਬਾਦੀ ਵਧਦੀ ਹੈ ਤਾਂ ਪਾਣੀ ਦੀ ਸਪਲਾਈ ਵਧਾਉਣ ਤੋਂ ਲੈ ਕੇ ਸ਼ੁੱਧ ਕਰਨ ਦੇ ਪ੍ਰੋਜੈਕਟ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਜੋ ਮਾਛੀਵਾੜਾ ਸ਼ਹਿਰ ਵਿਚ ਮੋਟਰਾਂ ਰਾਹੀਂ ਧਰਤੀ ਹੇਠਲਾ ਪਾਣੀ ਕੱਢਿਆ ਜਾਂਦਾ ਸੀ ਉਹ ਬੰਦ ਹੋ ਜਾਵੇਗਾ।
ਪਿਛਲੀ ਖ਼ਬਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ ਅਗਲੀ ਖ਼ਬਰ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਕਿੱਟ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।