20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ’ਚ ਨਸ਼ਾ ਮੁਕਤੀ ਸੰਬੰਧੀ ਸੈਮੀਨਾਰ ਕਰਵਾਇਆ

ਸਾਹਨੇਵਾਲ, 19 ਅਗਸਤ (ਹਨੀ ਚਾਠਲੀ) ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਾਇਰੈਕਟਰ ਫਾਦਰ ਜ਼ੇਵੀਅਰ ਤੇ ਪ੍ਰਿੰਸੀਪਲ ਸਿਸਟਰ ਲਿਟਲ ਥੈਰੇਸ ਦੀ ਅਗਵਾਈ ਵਿੱਚ ਸਰਕਾਰ ਦੁਆਰਾ ਚਲਾਏ ਨਸ਼ਾ ਮੁਕਤੀ ਵਿੱਦਿਆਲਾ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਆ ਤੇ ਜੋਸ਼ੀਲੇ ਬੁਲਾਰੇ ਸਿਸਟਰ ਮੀਨਾਕਸ਼ੀ ਨੇ ਕੀਤੀ।

ਅਜੀਤ ਡੈਸਕ 20-08-2026
ਸਾਹਨੇਵਾਲ, 19 ਅਗਸਤ (ਹਨੀ ਚਾਠਲੀ) ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਾਇਰੈਕਟਰ ਫਾਦਰ ਜ਼ੇਵੀਅਰ ਤੇ ਪ੍ਰਿੰਸੀਪਲ ਸਿਸਟਰ ਲਿਟਲ ਥੈਰੇਸ ਦੀ ਅਗਵਾਈ ਵਿੱਚ ਸਰਕਾਰ ਦੁਆਰਾ ਚਲਾਏ ਨਸ਼ਾ ਮੁਕਤੀ ਵਿੱਦਿਆਲਾ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਆ ਤੇ ਜੋਸ਼ੀਲੇ ਬੁਲਾਰੇ ਸਿਸਟਰ ਮੀਨਾਕਸ਼ੀ ਨੇ ਕੀਤੀ। ਉਹਨਾਂ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਤੁਹਾਨੂੰ ਸਭ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਹੈ। ਉਹਨਾਂ ਕਿਹਾ ਕਿ ਇਹ ਨਸ਼ਾ ਸਾਡੀ ਜ਼ਿੰਦਗੀ ਨੂੰ ਬਰਬਾਦੀ ਦੇ ਮੋੜ ’ਤੇ ਲੈ ਜਾਂਦਾ ਹੈ ਜਿਸ ਨਾਲ ਹੱਸਦੇ-ਵੱਸਦੇ ਘਰ ਉੱਜੜ ਜਾਂਦੇ ਹਨ। ਇਸ ਲਈ ਸਾਨੂੰ ਆਪਣੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਖੇਡਾਂ ਅਤੇ ਦਿਮਾਗੀ ਕੰਮਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਦੀ ਤੇ ਦੂਜਿਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਵੀ ਚੁਕਾਈ ਗਈ। ਅੰਤ ਵਿੱਚ ਪ੍ਰਿੰਸੀਪਲ ਸਿਸਟਰ ਨੇ ਮੀਨਾਕਸ਼ੀ ਸਿਸਟਰ ਦਾ ਧੰਨਵਾਦ ਕੀਤਾ। ਰਾਸ਼ਟਰੀ ਗਾਨ ਨਾਲ ਸੰਬੰਧਤ ਸਮਾਗਮ ਦੀ ਸਮਾਪਤੀ ਹੋਈ।
ਪਿਛਲੀ ਖ਼ਬਰ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮੈਰਿਟ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ‘ ਆਪ’ ਸਰਕਾਰ ਮਹਿਲਾਵਾਂ ਸਮੇਤ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਦੇਣ ’ਚ ਮੋਹਰੀ ਬਣੀ-ਡਾ: ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।