20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੰਡੀਗੜ੍ਹ ਧਰਨੇ ਸੰਬੰਧੀ ਬੀ. ਕੇ. ਯੂ. (ਲੱਖੋਵਾਲ) ਦੀ ਅਹਿਮ ਮੀਟਿੰਗ 20 ਨੂੰ

ਸਮਰਾਲਾ, 19 ਅਗਸਤ (ਗੋਪਾਲ ਸੋਫਤ,ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਸਬੰਧੀ ਲਗਾਏ ਜਾ ਰਹੇ ਮੋਰਚੇ ਪ੍ਰਤੀ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਕੀਤਾ।

ਖੰਨਾ ਵਿਖੇ 66 ਕੇ. ਵੀ. ਗਰਿੱਡ ’ਤੇ ਮੁਕੰਮਲ ਕੀਤੇ ਆਧੁਨਿਕੀਕਰਨ ਦੇ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਹੋਰ। ਤਸਵੀਰ : ਸੋਨੀ ਗਿੱਲ ਮਨਜੀਤ ਸਿੰਘ ਢੀਂਡਸਾ 20-08-2026
ਸਮਰਾਲਾ, 19 ਅਗਸਤ (ਗੋਪਾਲ ਸੋਫਤ,ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਸਬੰਧੀ ਲਗਾਏ ਜਾ ਰਹੇ ਮੋਰਚੇ ਪ੍ਰਤੀ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਲਗਾਏ ਜਾ ਰਹੇ ਚੰਡੀਗੜ੍ਹ ਧਰਨੇ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਲੁਧਿਆਣਾ (ਪੂਰਬੀ) ਦੀ ਅਹਿਮ ਤੇ ਜ਼ਰੂਰੀ ਮੀਟਿੰਗ 20 ਅਗਸਤ ਦਿਨ ਵੀਰਵਾਰ, ਸਵੇਰੇ 10.30 ਵਜੇ ਮਾਰਕੀਟ ਕਮੇਟੀ ਦਾਣਾ ਮੰਡੀ ਸਮਰਾਲਾ ਵਿਖੇ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਅਹੁਦੇਦਾਰ ਅਤੇ ਵਰਕਰ ਭਾਗ ਲੈਣਗੇ। ਉਨ੍ਹਾਂ ਚੰਡੀਗੜ੍ਹ ਧਰਨੇ ਸਬੰਧੀ ਦੱਸਦਿਆਂ ਕਿਹਾ ਕਿ ਇਹ ਸੱਤ ਦਿਨਾਂ ਦਾ ਧਰਨਾ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ ਅਤੇ ਐੱਸ. ਕੇ. ਐੱਮ. ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਮੁੱਢਲਾ ਅਤੇ ਚਿਤਾਵਨੀ ਵਾਲਾ ਪੜਾਅ ਹੈ। ਇਸ ਧਰਨੇ ਵਿਚ ਪੂਰੇ ਪੰਜਾਬ ਤੋਂ ਕਿਸਾਨ ਅਤੇ ਮਜ਼ਦੂਰ ਆਪਣੇ ਟਰੈਕਟਰ, ਟਰਾਲੀਆਂ ਸਮੇਤ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਪੁੱਜਣਗੇ। ਉਨ੍ਹਾਂ ਬੀ. ਕੇ. ਯੂ. (ਲੱਖੋਵਾਲ) ਲੁਧਿਆਣਾ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਅਨ ਦੀ 20 ਅਗਸਤ ਦੀ ਸਮਰਾਲਾ ਮੀਟਿੰਗ ਵਿਚ ਸ਼ਾਮਲ ਹੋਣ ਤਾਂ ਜੋ ਇਸ ਧਰਨੇ ਵਿਚ ਪੁੱਜਣ ਲਈ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ ਡਿਊਟੀਆਂ ਲਗਾਈਆਂ ਜਾ ਸਕਣ।
ਪਿਛਲੀ ਖ਼ਬਰ ਸ਼ਕਤੀ ਸਕੂਲ ਦੋਰਾਹਾ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਕੁਮੈਂਟੇਟਰ ਗੋਲਡੀ ਨਸਰਾਲੀ ਦਾ ਪ੍ਰਵਾਸੀ ਭਰਾਵਾਂ ਵਲੋਂ ਮੋਟਰਸਾਈਕਲ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।